10 ਰੁਪਏ ਦੀ ਇਹ ਚੀਜ਼ ਖਾ ਲਵੋ ਠੰਢ ਅਤੇ ਜ਼ੁਕਾਮ ,ਖਾਂਸੀ ਹੋ ਜਾਵੇਗਾ ਖਤਮ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਖਾਂਸੀ ਜ਼ੁਕਾਮ ਵਰਗੀ ਸਮੱਸਿਆ ਆਮ ਹੀ ਰਹਿੰਦੀ ਹੈ ਛਾਤੀ ਚ ਬਲਗਮ ਪੈਦਾ ਹੋਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।ਇਸ ਦੌਰਾਨ ਨੱਕ ਦਾ ਬੰਦ ਹੋਣਾ ਜਾਂ ਫਿਰ ਸਾਹ ਲੈਣ ਵਿੱਚ ਦਿੱਕਤ ਲੈਣ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ

ਆਪਣੀ ਸੁੱਕੀ ਖੰਘ ਜਾਂ ਫਿਰ ਸਾਹ ਪ੍ਰਣਾਲੀ ਨਾਲ ਜੁੜੀ ਹੋਈ ਕਿਸੇ ਵੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।ਇਨ੍ਹਾਂ ਵਿੱਚ ਸਭ ਤੋਂ ਪਹਿਲਾਂ ਜੇਕਰ ਤੁਸੀਂ ਪੁਦੀਨੇ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗਾ ਸੁੱਕੀ ਖੰਘ ਨੂੰ ਖ਼ਤਮ ਕਰਨ ਲਈ ਪੁਦੀਨੇ ਦੀਆਂ ਪੱਤੀਆਂ ਨੂੰ ਚਬਾਉਣ ਨਾਲ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਅਦਰਕ ਪੁਦੀਨੇ ਅਤੇ ਸ਼ਹਿਦ ਨੂੰ ਮਿਲਾ ਕੇ ਲੈਣ ਨਾਲ ਵੀ ਖਾਂਸੀ ਜ਼ੁਕਾਮ ਵਰਗੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਮੁਲੱਠੀ ਸੌਂਫ ਅਤੇ ਸ਼ਹਿਦ ਨੂੰ ਮਿਲਾ ਕੇ ਲੈਣ ਨਾਲ ਵੀ ਸਾਹ ਪ੍ਰਣਾਲੀ ਨਾਲ

ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ। ਜੇਕਰ ਤੁਸੀ ਅਨਾਰ ਦੇ ਛਿਲਕਿਆਂ ਨੂੰ ਧੁੱਪੇ ਸੁਕਾ ਲੈਂਦੇ ਹੋ ਉਸ ਤੋਂ ਬਾਅਦ ਇਸ ਦਾ ਚੂਰਨ ਬਣਾ ਕੇ ਇਸ ਵਿੱਚ ਸ਼ਹਿਦ ਮਿਲਾ ਕੇ ਲੈਣ ਨਾਲ ਵੀ ਇਹ ਕਾਫੀ ਜ਼ਿਆਦਾ ਫ਼ਾਇਦਾ ਪਹੁੰਚਾਉਂਦਾ ਹੈ। ਅਦਰਕ ਸਾਡੀ ਸਿਹਤ ਦੇ ਲਈ ਲਾਹੇਵੰਦ ਹੁੰਦਾ ਹੈ।ਇਸ ਨਾਲ ਸਾਡੇ ਸਰੀਰ ਦੀ ਇਮਿਊਨਿਟੀ ਤੇਜ਼ ਹੋ ਜਾਂਦੀ ਹੈ। ਜੇਕਰ ਅਸੀਂ ਅਦਰਕ ਵਾਲੀ ਚਾਹ ਦਾ ਸੇਵਨ ਕਰਦੀ ਹਾਂ ਤਾਂ ਇਹ ਤੁਹਾਡੇ ਲਈ ਲਾਹੇਵੰਦ ਸਾਬਿਤ ਹੋਵੇਗਾ।

Leave a Reply

Your email address will not be published. Required fields are marked *