ਘਰ ਦੇ ਵਿੱਚੋਂ ਮੱਛਰਾਂ ਨੂੰ ਭਜਾਉਣ ਲਈ ਵਰਤੋਂ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕ ਡੇਂਗੂ ਜਾਂ ਮਲੇਰੀਆ ਵਰਗੇ ਇਨਫੈਕਸ਼ਨ ਤੋਂ ਪ੍ਰੇਸ਼ਾਨ ਹਨ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿਚ ਡੇਂਗੂ ਅਤੇ ਮਲੇਰੀਆ ਦਾ ਮੱਛਰ ਬਹੁਤ ਜ਼ਿਆਦਾ ਵਧ ਜਾਂਦਾ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਡੇਂਗੂ ਜਾਂ ਮਲੇਰੀਆ ਦਾ ਬੁਖਾਰ ਹੋਣ ਤੋਂ ਬਾਅਦ ਸਰੀਰ ਵਿੱਚ ਬਹੁਤ ਜ਼ਿਆਦਾ ਕਮਜ਼ੋਰੀ ਆ ਜਾਂਦੀ ਹੈ ਇਸ ਨਾਲ ਸਰੀਰ ਵਿਚ ਹਰ ਵੇਲੇ ਥਕਾਣ ਮਹਿਸੂਸ ਹੁੰਦੀ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ

ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਅਜਿਹਾ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਘਰ ਵਿੱਚ ਪੈਦਾ ਹੋਏ ਮੱਛਰਾਂ ਨੂੰ ਭਜਾ ਸਕਦੇ ਹੋ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਾਜ਼ਾਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਮਿਲਦੀਆਂ ਹਨ ਜਿਨ੍ਹਾਂ ਦੇ ਨਾਲ ਮੱਛਰਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਪਰ ਇਹ ਸਾਰੀਆਂ ਚੀਜ਼ਾਂ ਸਾਡੀ ਸਾਹ ਪ੍ਰਣਾਲੀ ਦੇ ਲਈ ਵੀ ਵਧੀਆ ਨਹੀਂ ਹੁੰਦੀਆਂ।ਇਸ ਲਈ ਅੱਜ ਜੋ ਨੁਸਖਾ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਉਸ ਦਾ ਇਸਤੇਮਾਲ ਕਰਕੇ ਤੁਸੀਂ ਮੱਛਰਾਂ ਤੋਂ ਛੁਟਕਾਰਾ ਪਾ ਸਕਦੇ ਹੋ ਅਤੇ ਇਸ ਦਾ ਤੁਹਾਡੇ ਸਰੀਰ ਤੇ ਕਿਸੇ ਪ੍ਰਕਾਰ ਦਾ ਕੋਈ ਨੁਕਸਾਨ ਵੀ ਨਹੀਂ ਹੋਵੇਗਾ।ਇਸ ਨੁਸਖ਼ੇ ਨੂੰ ਤਿਆਰ ਕਰਨ ਦੇ ਲਈ ਜੋ ਚੀਜ਼ਾਂ ਨੂੰ ਚਾਹੀਦੀਅਾਂ ਹਨ।ਬੜੀ ਅਸਾਨੀ ਨਾਲ ਸਾਨੂੰ ਮਿਲ ਜਾਂਦੀਆਂ

ਹਨ ਇਸ ਨੁਸਖ਼ੇ ਵਾਸਤੇ ਸਾਨੂੰ ਇਕ ਪਿਆਜ਼ ਚਾਹੀਦਾ ਹੈ।ਤੁਸੀਂ ਸੂਈ ਧਾਗੇ ਦਾ ਇਸਤੇਮਾਲ ਕਰਦੇ ਹੋਏ ਇਕ ਧਾਗੇ ਵਿੱਚ ਇਸ ਪਿਆਜ਼ ਨੂੰ ਪਰੋ ਲੈਣਾ ਹੈ।ਉਸ ਤੋਂ ਬਾਅਦ ਤੁਸੀਂ ਇਸ ਪਿਆਜ਼ ਉਤੇ ਲੋਬਾਨ ਦਾ ਤੇਲ ਲਗਾਉਣਾ ਹੈ।ਇਹ ਤੇਲ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਆਸਾਨੀ ਨਾਲ ਮਿਲ ਜਾਵੇਗਾ।ਉਸ ਤੋਂ ਬਾਅਦ ਤੁਸੀਂ ਇਸ ਪਿਆਜ਼ ਨੂੰ ਉਸ ਥਾਂ ਤੇ ਟੰਗਣਾ ਹੈ ਜਿੱਥੇ ਤੁਹਾਨੂੰ ਲਗਦਾ ਹੈ ਕਿ ਤੁਹਾਡੇ ਘਰ ਵਿੱਚ ਬਹੁਤ ਜ਼ਿਆਦਾ ਮੱਛਰ ਆਉਂਦੇ ਹਨ।ਇਸ ਨਾਲ ਘਰ ਦੇ ਵਿੱਚੋਂ ਮੱਛਰ ਬਾਹਰ ਚਲੇ ਜਾਂਦੇ ਹਨ ਕਿਉਂਕਿ ਮੱਛਰਾਂ ਨੂੰ ਇਸ ਤੇਲ ਦੀ ਸੁਗੰਧ ਪਸੰਦ ਨਹੀਂ ਹੁੰਦੀ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *