ਬਵਾਸੀਰ ਦਾ ਘਰੇਲੂ ਇਲਾਜ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਬਵਾਸੀਰ ਦੀ ਸਮੱਸਿਆ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਬਵਾਸੀਰ ਦੀ ਸਮੱਸਿਆ ਹੋਣ ਤੇ ਸਰੀਰ ਕਮਜ਼ੋਰੀ ਮਹਿਸੂਸ ਕਰਦਾ ਹੈ ਇਸਦੇ ਨਾਲ ਹੀ ਸੁਭਾਅ ਚਿੜਚਿੜਾ ਹੋ ਜਾਂਦਾ ਹੈ ਭਾਵ ਕੰਮ ਦੇ ਵਿੱਚ ਮਨ ਨਹੀਂ ਲੱਗਦਾ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ

ਹੋ।ਜੇਕਰ ਤੁਸੀਂ ਇਸ ਸੱਮਸਿਆ ਦੌਰਾਨ ਮੂਲੀ ਦੇ ਰਸ ਦਾ ਸੇਵਨ ਕਰਦੇ ਹੋ ਜਾਂ ਫਿਰ ਸਲਾਦ ਦੇ ਰੂਪ ਵਿਚ ਮੂਲੀ ਖਾਂਦੇ ਹੋ ਤਾਂ ਇਹ ਤੁਹਾਡੇ ਲਈ ਫਾਇਦੇਮੰਦ ਹੋਵੇਗਾ।ਇਸ ਤੋਂ ਇਲਾਵਾ ਮੂਲੀ ਦੇ ਪੱਤਿਆਂ ਦਾ ਰਸ ਪੀਣ ਨਾਲ ਵੀ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਦੇ ਨਾਲ ਹੀ ਜੇਕਰ ਤੁਸੀਂ ਨਾਰੀਅਲ ਦੇ ਛਿੱਲੜ ਨੂੰ ਜਲਾ ਕੇ ਉਸ ਦੀ ਰਾਖ ਬਣਾ ਲੈਂਦੇ ਹੋ ਤਾਂ ਇਹ ਵੀ ਤੁਹਾਨੂੰ ਫਾਇਦਾ ਕਰੇਗੀ ਇਸ ਰਾਖ ਨੂੰ ਚੰਗੀ ਤਰ੍ਹਾਂ ਛਾਣ ਲਵੋ।ਉਸ ਤੋਂ ਬਾਅਦ ਇੱਕ ਗਲਾਸ ਲੱਸੀ ਦੇ ਵਿੱਚ ਇੱਕ ਚਮਚ ਦੀ ਮਾਤਰਾ ਦੇ ਵਿੱਚ ਇਸ ਰਾਖ ਨੂੰ ਮਿਲਾਓ ਅਤੇ ਇਸ ਦਾ ਸੇਵਨ ਕਰੋ। ਇਸ ਨਾਲ ਵੀ ਤੁਹਾਨੂੰ ਬਵਾਸੀਰ ਦੀ ਸਮੱਸਿਆ ਤੋਂ

ਛੁਟਕਾਰਾ ਮਿਲ ਜਾਵੇਗਾ ਕਾਲੇ ਅੰਗੂਰਾਂ ਦਾ ਰਸ ਪੀਣ ਨਾਲ ਵੀ ਇਸ ਸਮੱਸਿਆ ਨੂੰ ਖਤਮ ਕੀਤਾ ਜਾ ਸਕਦਾ ਹੈ।ਜਾਮਣ ਵੀ ਇਸ ਸਮੱਸਿਆ ਨੂੰ ਖਤਮ ਕਰਨ ਦੇ ਲਈ ਫਾਇਦੇਮੰਦ ਹੁੰਦੀ ਹੈ ਜਦੋਂ ਜਾਮਣ ਦਾ ਸੀਜ਼ਨ ਹੋਵੇ ਤਾਂ ਉਸ ਸਮੇਂ ਜਾਮਣ ਦੀਆਂ ਹਿੜ੍ਹਕਾਂ ਨੂੰ ਧੁੱਪੇ ਸੁਕਾ ਕੇ ਚੰਗੀ ਤਰ੍ਹਾਂ ਪੀਸ ਕੇ ਪਾਊਡਰ ਤਿਆਰ ਕਰੋ ਅਤੇ ਛਾਣ ਕੇ ਇੱਕ ਡੱਬੇ ਵਿੱਚ ਸਟੋਰ ਕਰਕੇ ਰੱਖੋ ਜਾਂ ਫਿਰ ਤੁਸੀਂ ਇਸ ਦੇ ਪਾਊਡਰ ਨੂੰ ਬਾਜ਼ਾਰ ਦੇ ਵਿਚੋਂ ਵੀ ਖ਼ਰੀਦ ਸਕਦੇ ਹੋ।ਅੱਧਾ ਚਮਚ ਦੀ ਮਾਤਰਾ ਦੇ ਵਿੱਚ ਇਸ ਦਾ ਸੇਵਨ ਕਰਨ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *