ਫੇਫੜਿਆਂ ਦੀ ਸਫ਼ਾਈ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਪ੍ਰਦੂਸ਼ਣ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਜਿਸ ਕਾਰਨ ਸਾਹ ਪ੍ਰਣਾਲੀ ਨਾਲ ਜੁਡ਼ੀਆਂ ਹੋੲੀਅਾਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਫੇਫੜਿਆਂ ਵਿੱਚ ਇਨਫੈਕਸ਼ਨ ਹੋ ਜਾਂਦੀ ਹੈ ਜਿਸ ਕਾਰਨ ਸਾਹ ਲੈਣ ਵਿੱਚ ਦਿੱਕਤ ਮਹਿਸੂਸ ਹੁੰਦੀ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਭਾਵ ਚੱਲਣ ਫਿਰਨ ਨਾਲ ਤੁਹਾਡਾ ਸਾਹ ਫੁੱਲਦਾ ਹੈ

ਤਾਂ ਅਸੀਂ ਤੁਹਾਡੇ ਲਈ ਇਕ ਅਜਿਹਾ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀਆਂ ਸਾਹ ਪ੍ਰਣਾਲੀ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਲਵੋਗੇ। ਇਨ੍ਹਾਂ ਨੁਸਖਿਆਂ ਨੂੰ ਇਸਤੇਮਾਲ ਵਿਚ ਲਿਆਉਣਾ ਬੇਹੱਦ ਆਸਾਨ ਹੈ। ਕਿਉਂਕਿ ਇਨ੍ਹਾਂ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਸਭ ਤੋਂ ਪਹਿਲਾਂ ਜੇਕਰ ਤੁਸੀਂ ਤੁਲਸੀ ਨੂੰ ਪਾਣੀ ਵਿੱਚ ਉਬਾਲ ਕੇ ਇਸ ਦੀ ਭਾਫ਼ ਲੈਂਦੇ ਹੋ ਤਾਂ ਇਹ ਤੁਹਾਡੇ ਲਈ ਫਾਇਦੇਮੰਦ ਹੋਵੇਗਾ ਇਸ ਦੇ ਨਾਲ ਹੀ ਇਕ ਹੋਰ ਨੁਸਖਾ ਹੈ ਜਿਸ ਦਾ ਇਸਤੇਮਾਲ ਕਰਕੇ

ਤੁਸੀਂ ਤੰਦਰੁਸਤ ਰਹਿ ਸਕਦੇ ਹੋ।ਇਸ ਵਾਸਤੇ ਤੁਸੀਂ ਇੱਕ ਲਿਟਰ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ।ਉਸ ਤੋਂ ਬਾਅਦ ਇਸ ਵਿੱਚ ਇੱਕ ਇੰਚ ਟੁਕੜਾ ਅਦਰਕ ਨੂੰ ਕੱਟ ਕੇ ਪਾਉ।ਇਸ ਦੇ ਨਾਲ ਹੀ ਇਕ ਚੁਥਾਈ ਚਮਚ ਹਲਦੀ ਪਾਊਡਰ ਅਤੇ ਇਕ ਪਿਆਜ਼ ਕੱਟ ਕੇ ਇਸ ਨੂੰ ਉਸ ਸਮੇਂ ਤਕ ਉਬਾਲੋ ਜਦੋਂ ਤੱਕ ਪਾਣੀ ਅੱਧਾ ਨਾ ਰਹਿ ਜਾਵੇ।ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਉਸ ਤੋਂ ਬਾਅਦ ਇਸ ਨੂੰ ਤੁਸੀਂ ਛਾਣ ਲਵੋ ਤੇ ਕੋਸਾ ਰਹਿਣ ਤੇ ਇਸਦਾ ਰਾਤ ਦੇ ਸਮੇਂ ਤੁਸੀਂ ਸੇਵਨ ਕਰਨਾ ਹੈ। ਮਹੀਨੇ ਵਿੱਚ ਸਿਰਫ਼ ਇੱਕ ਵਾਰ ਹੀ ਤੁਸੀਂ ਇਸ ਦਾ ਇਸਤੇਮਾਲ ਕਰਨਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *