ਮੂੰਹ ਦੇ ਦਾਗ ਧੱਬਿਆਂ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿਚ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ ਇਸ ਤੋਂ ਇਲਾਵਾ ਲੋਕਾਂ ਦਾ ਖਾਣ ਪੀਣ ਵੀ ਬਦਲ ਚੁੱਕਿਆ ਹੈ ਜਿਸ ਕਾਰਨ ਉਨ੍ਹਾਂ ਦੇ ਸਰੀਰ ਵਿਚ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਵਧ ਜਾਂਦੀ ਹੈ ਅਤੇ ਪੋਸ਼ਕ ਤੱਤ ਘਟ ਜਾਂਦੇ ਹਨ ਜਿਸ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਚਿਹਰੇ ਉੱਤੇ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਵਰਗੀ ਸਮੱਸਿਆ ਹੋ ਜਾਂਦੀ ਹੈ

ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦੇ ਵਿਚੋਂ ਕਿਸੇ ਦਾ ਵੀ ਇਸਤੇਮਾਲ ਕਰਕੇ ਤੁਸੀਂ ਆਪਣੇ ਚਿਹਰੇ ਨੂੰ ਖੂਬਸੂਰਤ ਬਣਾ ਸਕਦੇ ਹੋ। ਸਭ ਤੋਂ ਪਹਿਲਾਂ ਜੇਕਰ ਤੁਹਾਡੇ ਮੱਥੇ ਉਤੇ ਬਹੁਤ ਜ਼ਿਆਦਾ ਪਿੰਪਲ ਆ ਰਹੇ ਹਨ ਤਾਂ ਉਸ ਸਮੇਂ ਤੁਸੀਂ ਆਪਣੇ ਮੱਥੇ ਉੱਤੇ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਨੀ ਹੈ ਅਜਿਹਾ ਕਰਨ ਨਾਲ ਤੁਹਾਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ। ਕਿਉਂਕਿ ਇਸ ਤੇਲ ਦੇ ਵਿਚ ਕੁਝ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਚਿਹਰੇ ਉੱਤੇ ਪੈਦਾ ਹੋਏ ਗੰਦੇ ਬੈਕਟੀਰੀਆ ਨੂੰ ਖਤਮ ਕਰ ਦਿੰਦੇ ਹਨ ਇਸ ਤੋਂ ਇਲਾਵਾ ਤੁਸੀਂ ਨਿੰਬੂ ਦੇ ਰਸ ਦਾ ਵੀ ਇਸਤੇਮਾਲ ਕਰ ਸਕਦੇ ਹੋ ਇਸ ਵਾਸਤੇ ਤੁਸੀਂ ਨਿੰਬੂ ਦੇ ਰਸ ਨਾਲ ਆਪਣੇ ਚਿਹਰੇ ਉੱਤੇ

ਮਾਲਿਸ਼ ਕਰੋ ਪਰ ਰੋਜ਼ਾਨਾ ਤੁਸੀਂ ਨਿੰਬੂ ਦੇ ਰਸ ਨਾਲ ਆਪਣੇ ਚਿਹਰੇ ਉੱਤੇ ਮਸਾਜ ਨਹੀਂ ਕਰਨੀ।ਇਸ ਤੋਂ ਇਲਾਵਾ ਤੁਸੀਂ ਟਮਾਟਰ ਦਾ ਵੀ ਇਸਤੇਮਾਲ ਕਰ ਸਕਦੇ ਹੋ ਕਿਉਂਕਿ ਇਸ ਦੇ ਵਿੱਚ ਵੀ ਕੁਝ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਸਾਡੇ ਚਿਹਰੇ ਦੀ ਗੰਦਗੀ ਨੂੰ ਸਾਫ ਕਰਦੇ ਹਨ ਇਸ ਦੇ ਇਲਾਵਾ ਤੁਸੀਂ ਐਲੋਵੇਰਾ ਜੈੱਲ ਦਾ ਇਸਤੇਮਾਲ ਕਰਕੇ ਵੀ ਆਪਣੇ ਚਿਹਰੇ ਨੂੰ ਖੂਬਸੂਰਤ ਬਣਾ ਸਕਦੇ ਹੋ। ਪਰ ਐਲੋਵੇਰਾ ਜੈੱਲ ਬਿਲਕੁਲ ਤਾਜ਼ੀ ਹੋਣੀ ਚਾਹੀਦੀ ਹੈ ਇਸ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਕੈਮੀਕਲ ਨਹੀਂ ਹੋਣਾ ਚਾਹੀਦਾ ਤਾਂ ਹੀ ਇਹ ਤੁਹਾਡੇ ਚਿਹਰੇ ਉੱਤੇ ਆਪਣਾ ਅਸਰ ਦਿਖਾਏਗੀ।

Leave a Reply

Your email address will not be published. Required fields are marked *