ਛਾਤੀ ਵਿਚ ਜੰਮੀ ਬਲਗਮ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖ਼ਾਂਸੀ ਜ਼ੁਕਾਮ ਵਰਗੀ ਸਮੱਸਿਆ ਹੋ ਜਾਂਦੀ ਹੈ ਬਹੁਤ ਸਾਰੇ ਲੋਕ ਅਜਿਹੇ ਵੀ ਹੁੰਦੇ ਹਨ ਜਿੰਨ੍ਹਾਂ ਦੀ ਛਾਤੀ ਦੇ ਵਿੱਚ ਬਲਗਮ ਪੈਦਾ ਹੋ ਜਾਂਦੀ ਹੈ ਅਤੇ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ

ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਸਾਨੂੰ ਅੱਠ ਦੱਸ ਤੁਲਸੀ ਦੇ ਪੱਤੇ ਚਾਹੀਦੇ ਹਨ ਇਨ੍ਹਾਂ ਨੂੰ ਤੁਸੀਂ ਚੰਗੀ ਤਰ੍ਹਾਂ ਧੋ ਲੈਣਾ ਹੈ ਉਸ ਤੋਂ

ਬਾਅਦ ਪੀਸ ਕੇ ਅਤੇ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਗਾੜ੍ਹਾ ਪੇਸਟ ਤਿਆਰ ਕਰਨਾ ਹੈ ਉਸ ਤੋਂ ਬਾਅਦ ਇਸ ਨੂੰ ਛਾਣ ਕੇ ਤੁਲਸੀ ਦਾ ਰਸ ਸਾਨੂੰ ਮਿਲ ਜਾਵੇਗਾ। ਦੋ ਚੱਮਚ ਤੁਲਸੀ ਦੇ ਰਸ ਵਿੱਚ ਇੱਕ ਚਮਚ ਸ਼ਹਿਦ ਮਿਲਾ ਕੇ ਇਸ ਦਾ ਸੇਵਨ ਕਰਨਾ ਹੈ ਅਜਿਹਾ ਕਰਨ ਨਾਲ ਛਾਤੀ ਦੇ ਵਿਚ ਪੈਦਾ ਹੋਈ ਬਲਗਮ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਨੂੰ ਵੀ ਖਤਮ ਕੀਤਾ ਜਾ ਸਕਦਾ ਹੈ।ਜੇਕਰ ਤੁਹਾਨੂੰ ਵੀ ਸਾਹ ਪ੍ਰਣਾਲੀ ਨਾਲ ਜੁੜੀ ਹੋਈ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਇਸ ਨੁਸਖੇ ਦਾ ਇਸਤੇਮਾਲ ਕਰ ਸਕਦੇ ਹੋ ਅਤੇ ਆਪਣੀ ਸਮੱਸਿਆ ਦਾ ਹੱਲ ਕਰ ਸਕਦੇ ਹੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *