ਹਰੀ ਮੂੰਗੀ ਦੀਆਂ ਪਿੰਨੀਆਂ ਦੇ ਫ਼ਾਇਦੇ

Latest Update

ਦੋਸਤੋ ਅਸੀਂ ਅਕਸਰ ਇਹ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਰੀਰ ਵਿੱਚ ਕਮਜ਼ੋਰੀ ਦੀ ਸਮੱਸਿਆ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਜਦੋਂ ਸਰੀਰ ਵਿੱਚ ਕਮਜ਼ੋਰੀ ਆਉਂਦੀ ਹੈ ਤਾਂ ਉਸ ਸਮੇਂ ਹੱਥਾਂ ਪੈਰਾਂ ਦਾ ਸੁੰਨ ਹੋਣਾ ਚਿਹਰੇ ਤੇ ਝੁਰੜੀਆਂ ਆਉਣਾ ਵਾਲਾਂ ਦਾ ਝੜਨਾ ਅੱਖਾਂ ਦੀ ਨਿਗ੍ਹਾ ਦਾ ਕਮਜ਼ੋਰ ਹੋਣਾ ਅਤੇ ਹਰ ਵੇਲੇ ਥਕਾਣ ਰਹਿਣ ਵਰਗੀ ਸਮੱਸਿਆ ਹੋ ਜਾਂਦੀ ਹੈ

ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖਾ ਲਿਖਿਆ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ। ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਸਾਨੂੰ ਇੱਕ ਕਟੋਰੀ ਮੂੰਗੀ ਦੀ ਦਾਲ ਚਾਹੀਦੀ ਹੈ ਤੁਸੀਂ ਇਸ ਮੂੰਗੀ ਦੀ ਦਾਲ ਨੂੰ ਚੰਗੀ ਤਰ੍ਹਾਂ ਭੁੰਨ ਲੈਣਾ ਹੈ ਉਸ ਤੋਂ ਬਾਅਦ ਪੀਸ ਕੇ ਇੱਕ ਪਾਊਡਰ ਤਿਆਰ ਕਰ ਲੈਣਾ ਹੈ ਬਾਅਦ ਵਿਚ ਤੁਸੀਂ ਅੱਧਾ ਕਟੋਰੀ ਦੇਸੀ ਘਿਓ ਨੂੰ ਕੜਾਹੀ ਵਿੱਚ ਪਾ ਕੇ ਗਰਮ ਕਰੋ ਅਤੇ ਇਸ ਪੀਸੀ ਹੋਈ ਮੂੰਗੀ ਦੀ ਦਾਲ ਨੂੰ ਚੰਗੀ ਤਰ੍ਹਾਂ ਪਕਾ ਲਵੋ ਉਸ

ਤੋਂ ਬਾਅਦ ਤੁਸੀਂ ਇਸ ਵਿਚ ਗੁੜ ਦੀ ਚਾਸ਼ਨੀ ਬਣਾ ਕੇ ਪਾ ਦੇਣੀ ਹੈ ਗੁੜ ਤੁਸੀਂ ਆਪਣੇ ਸੁਆਦ ਅਨੁਸਾਰ ਵੀ ਇਸਤੇਮਾਲ ਕਰ ਸਕਦੇ ਹੋ ਇਸ ਦੇ ਨਾਲ ਹੀ ਤੁਸੀਂ ਇੱਥੇ ਕੁਝ ਬਦਾਮ ਅਤੇ ਦਾਖਾਂ ਦਾ ਇਸਤੇਮਾਲ ਕਰ ਸਕਦੇ ਹੋ ਚੰਗੀ ਤਰ੍ਹਾਂ ਇਨ੍ਹਾਂ ਨੂੰ ਪਕਾਉਣ ਤੋਂ ਬਾਅਦ ਤੁਸੀਂ ਇਸ ਦੀਆਂ ਪਿੰਨੀਆਂ ਤਿਆਰ ਕਰ ਸਕਦੇ ਹੋ ਰੋਜ਼ਾਨਾ ਇੱਕ ਪਿੰਨੀ ਦਾ ਸੇਵਨ ਕਰ ਕੇ ਤੁਸੀਂ ਆਪਣੇ ਸਰੀਰ ਦੀ ਕਮਜ਼ੋਰੀ ਨੂੰ ਖ਼ਤਮ ਕਰ ਸਕਦੇ ਹੋ।

Leave a Reply

Your email address will not be published. Required fields are marked *