ਦੰਦਾਂ ਨੂੰ ਮੋਤੀਆਂ ਵਰਗੇ ਚਿੱਟੇ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਦੰਦਾਂ ਦੇ ਪੀਲੇਪਣ ਨਾਲ ਪ੍ਰੇਸ਼ਾਨੀ ਹੋ ਜਾਂਦੀ ਹੈ। ਇਸ ਨਾਲ ਦੰਦ ਖ਼ਰਾਬ ਵੀ ਹੋਣ ਲੱਗ ਜਾਂਦੇ ਹਨ ਅਤੇ ਕਈ ਵਾਰ ਦੰਦਾਂ ਦੇ ਵਿੱਚ ਭਿਆਨਕ ਦਰਦ ਮਹਿਸੂਸ ਹੁੰਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ

ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਸਾਨੂੰ ਇਕ ਚਮਚ ਹਲਦੀ ਪਾਊਡਰ ਅੱਧਾ ਚੱਮਚ ਫਟਕੜੀ ਦਾ ਪਾਊਡਰ ਦੋ ਚਮਚ ਔਲਿਆਂ ਦਾ ਪਾਊਡਰ ਇੱਕ ਕਪੂਰ ਦੀ ਟਿੱਕੀ ਦਾ ਪਾਊਡਰ ਅਤੇ ਥੋੜ੍ਹਾ ਜਿਹਾ ਸਰ੍ਹੋਂ ਦਾ ਤੇਲ ਚਾਹੀਦਾ ਹੈ। ਇਹ ਸਾਰੀਆਂ ਚੀਜ਼ਾਂ ਸ਼ੁੱਧ ਹੋਣੀਆਂ ਚਾਹੀਦੀਆਂ ਹਨ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਇੱਕ ਪੇਸਟ ਦੇ ਰੂਪ ਵਿੱਚ ਤਿਆਰ ਕਰ ਲਵੋ ਇਸ ਪੇਸਟ ਨੂੰ ਆਪਣੇ ਦੰਦਾਂ ਉੱਤੇ ਚੰਗੀ ਤਰ੍ਹਾਂ ਨਾਲ ਮਾਲਸ਼ ਕਰੋ ਤੁਸੀਂ ਇਸ ਪੇਸਟ ਨੂੰ ਸਟੋਰ ਕਰਕੇ ਵੀ ਰੱਖ

ਸਕਦੇ ਹੋ ਜੇਕਰ ਤੁਸੀਂ ਇਸ ਨਾਲ ਆਪਣੇ ਦੰਦਾਂ ਉੱਤੇ ਮਾਲਸ਼ ਕਰਦੇ ਹੋ ਅਤੇ ਬਾਅਦ ਵਿਚ ਥੋੜੇ ਕੋਸੇ ਪਾਣੀ ਨਾਲ ਕੁਰਲਾ ਕਰ ਲੈਂਦੇ ਹੋ ਤਾਂ ਇਸ ਨਾਲ ਦੰਦਾਂ ਦੇ ਗੰਦੇ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਇਸ ਨਾਲ ਦੰਦਾਂ ਨਾਲ ਸੰਬੰਧਿਤ ਕਈ ਸਮੱਸਿਆਵਾਂ ਖ਼ਤਮ ਹੁੰਦੀਆਂ ਹਨ ਇਹ ਤੁਹਾਡੇ ਦੰਦਾਂ ਨੂੰ ਚਿੱਟਾ ਬਣਾ ਦੇਵੇਗਾ ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *