ਜੇਕਰ ਤੁਹਾਨੂੰ ਨੀਂਦ ਨਹੀਂ ਆਉਂਦੀ ਤੁਸੀਂ ਗੋਲੀ ਲੈਂਦੇ ਹੋ ਤਾਂ ਹੋ ਸਕਦਾ ਹੈ ਇਹ ਨੁਕਸਾਨ

Latest Update

ਦੋਸਤੋ ਅਸੀਂ ਅਕਸਰ ਹੀ ਤੋੜ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਨ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਤਣਾਅਪੂਰਨ ਮਾਹੌਲ ਦੇ ਵਿੱਚ ਰਹਿੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਨੀਂਦ ਨਾ ਆਉਣ ਵਰਗੀ ਸਮੱਸਿਆ ਹੋ ਜਾਂਦੀ ਹੈ ਅਤੇ ਸਰੀਰ ਨਾਲ ਸੰਬੰਧਿਤ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਖਤਮ ਕਰਨ ਦੇ ਲਈ ਨੀਂਦ ਵਾਲੀਆਂ ਗੋਲੀਆਂ ਦਾ ਸੇਵਨ ਕਰਨ ਲੱਗ ਜਾਂਦੇ ਹਨ ਪਹਿਲਾਂ ਉਹ ਇੱਕ ਜਾਂ ਦੋ ਗੋਲੀਆਂ ਦਾ ਸੇਵਨ ਕਰਦੇ ਹਨ ਪਰ ਬਾਅਦ ਵਿੱਚ ਉਨ੍ਹਾਂ ਨੂੰ ਇਸ ਦੀ ਆਦਤ ਪੈ ਜਾਂਦੀ ਹੈ ਅਤੇ ਕਈ ਵਾਰ ਕੁਝ ਲੋਕ

ਗ਼ਲਤੀ ਨਾਲ ਜ਼ਿਆਦਾ ਗੋਲੀਆਂ ਦਾ ਸੇਵਨ ਕਰ ਲੈਂਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ ਉੱਤੇ ਬਹੁਤ ਹੀ ਮਾੜਾ ਪ੍ਰਭਾਵ ਪੈਂਦਾ ਹੈ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ। ਇਸ ਲਈ ਜ਼ਰੂਰੀ ਹੈ ਕਿ ਅਸੀਂ ਨੀਂਦ ਨਾ ਆਉਣ ਦੀ ਸਮੱਸਿਆ ਦੌਰਾਨ ਨੀਂਦ ਵਾਲੀਆਂ ਗੋਲੀਆਂ ਦਾ ਸੇਵਨ ਨਾ ਕਰੀਏ ਇਸ ਨਾਲ ਪੂਰਾ ਦਿਨ ਆਲਸ ਬਣਿਆ ਰਹਿੰਦਾ ਹੈ ਇਸ ਤੋਂ ਇਲਾਵਾ ਦਲ ਨਾਲ ਸੰਬੰਧਿਤ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ ਇਸ ਦੇ ਨਾਲ ਸਾਡੇ ਸਰੀਰ ਦੇ ਵਿਚ ਹੋਰ ਵੀ ਕਈ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਤੁਹਾਨੂੰ ਨੀਂਦ ਵਾਲੀਆਂ ਗੋਲੀਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਇਸ ਦੀ ਥਾਂ ਤੇ ਤੁਸੀਂ ਕੁਝ ਹੋਰ

ਤਰੀਕੇ ਅਪਣਾ ਸਕਦੇ ਹੋ ਜਿਸ ਨਾਲ ਤੁਹਾਨੂੰ ਚੰਗੀ ਨੀਂਦ ਆਵੇ ਇਸ ਵਾਸਤੇ ਤੁਸੀਂ ਜ਼ਿਆਦਾ ਸਮਾਂ ਕੁਦਰਤ ਦੇ ਨਾਲ ਜੁੜੇ ਰਹਿਣ ਦੀ ਕੋਸ਼ਿਸ਼ ਕਰੋ ਭਾਵ ਹਰਿਆਲੀ ਦੇ ਵਿੱਚ ਜਾਵੋ ਇੱਥੇ ਤੁਹਾਡਾ ਦਿਮਾਗ ਦੀਆਂ ਨਸਾਂ ਸ਼ਾਂਤ ਹੋਣਗੀਆਂ ਇਸ ਦੇ ਨਾਲ ਹੀ ਹਮੇਸ਼ਾਂ ਪੌਸ਼ਟਿਕ ਆਹਾਰ ਖਾਓ ਅਤੇ ਦਿਨ ਵਿੱਚ ਲੋੜੀਂਦੀ ਮਾਤਰਾ ਵਿੱਚ ਪਾਣੀ ਜ਼ਰੂਰ ਪੀਓ।ਇਸ ਨਾਲ ਤੁਹਾਡੀ ਪਾਚਣ ਕਿਰਿਆ ਸਹੀ ਬਣੀ ਰਹਿੰਦੀ ਹੈ ਅਤੇ ਤੁਹਾਨੂੰ ਨੀਂਦ ਵੀ ਚੰਗੀ ਆਉਂਦੀ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਆਪਣੇ ਪੈਰਾਂ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਪੈਰਾਂ ਦੇ ਤਲਿਆਂ ਦੇ ਹੇਠਾਂ ਸਰ੍ਹੋਂ ਦੇ ਤੇਲ ਨਾਲ ਮਾਲਸ਼ ਕਰਦੇ ਹੋ ਤਾਂ ਇਹ ਵੀ ਤੁਹਾਡੇ ਲਈ ਫ਼ਾਇਦਾ ਕਰੇਗਾ ਇਸ ਤੋਂ ਇਲਾਵਾ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਦੁੱਧ ਦੇ ਵਿੱਚ ਸੌਂਫ ਨੂੰ ਉਬਾਲ ਕੇ ਇਸ ਦਾ ਸੇਵਨ ਕਰੋ ਇਸ ਨਾਲ ਤੁਹਾਨੂੰ ਕਾਫੀ ਜ਼ਿਆਦਾ ਫ਼ਾਇਦਾ ਮਿਲੇਗਾ ਇਸ ਦੇ ਨਾਲ ਹੀ ਤੁਸੀਂ ਆਪਣੇ ਆਪ ਨੂੰ ਤੰਦਰੁਸਤ ਰੱਖਣ ਦੇ ਲਈ ਕਸਰਤ ਵੀ ਕਰਨੀ ਹੋਵੇਗੀ ਤਾਂ ਜੋ ਤੁਹਾਡੀ ਸਿਹਤ ਤੰਦਰੁਸਤ ਬਣੀ ਰਹੇ ਅਤੇ ਤੁਹਾਨੂੰ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published. Required fields are marked *