ਪੀਲੇ ਹੋਏ ਦੰਦਾਂ ਨੂੰ ਮੋਤੀਆਂ ਵਰਗੇ ਚਿੱਟੇ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਦੰਦਾਂ ਦੇ ਪੀਲੇਪਣ ਦੀ ਸਮੱਸਿਆ ਹੋ ਰਹੀ ਹੈ ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਕਿਉਂਕਿ ਜਦੋਂ ਦੰਦਾਂ ਉੱਤੇ ਗੰਦਗੀ ਜਮ੍ਹਾਂ ਹੋਣ ਲੱਗ ਜਾਂਦੀ ਹੈ ਤਾਂ ਉਸ ਤੋਂ ਬਾਅਦ ਗੰਦੇ ਬੈਕਟੀਰੀਆ ਦੰਦਾਂ ਨੂੰ ਖ਼ਤਮ ਕਰਨ ਲੱਗ ਜਾਂਦੇ ਹਨ ਅਤੇ ਦੰਦਾ ਵਿੱਚ ਕੀੜਾ ਲੱਗ ਜਾਂਦਾ ਹੈ ਜਿਸ ਤੋਂ ਬਾਅਦ ਜਦੋਂ ਬਹੁਤ ਜ਼ਿਆਦਾ ਭਿਆਨਕ ਦਰਦ ਮਹਿਸੂਸ ਹੁੰਦਾ ਹੈ। ਇਸ ਤੋਂ ਇਲਾਵਾ ਕਈ ਵਾਰ ਮਸੂਡ਼ੇ ਸੁੱਜ ਜਾਂਦੇ ਹਨ ਜਿਸ ਕਾਰਨ ਕਈ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਨਿੰਬੂ ਦੇ ਛਿਲਕਿਆਂ ਨੂੰ ਸੁਕਾ ਲੈਣਾ ਹੈ ਉਸ ਤੋਂ ਬਾਅਦ ਇਨ੍ਹਾਂ ਨੂੰ ਪੀਸ ਕੇ ਇਕ ਪਾਊਡਰ ਤਿਆਰ

ਕਰਨਾ ਹੈ ਇਸ ਪਾਊਡਰ ਦੇ ਵਿੱਚ ਤੁਸੀਂ ਇੱਕ ਚੱਮਚ ਨਮਕ ਮਿਲਾ ਲੈਣਾ ਹੈ।ਉਸ ਤੋਂ ਬਾਅਦ ਤੁਸੀਂ ਇਸ ਨੂੰ ਜ਼ਰੂਰਤ ਅਨੁਸਾਰ ਲੈਣਾ ਹੈ ਅਤੇ ਇਸ ਦੇ ਵਿੱਚ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਇਸ ਨੂੰ ਪੇਸਟ ਦੇ ਰੂਪ ਵਿੱਚ ਤਿਆਰ ਕਰਕੇ ਬੁਰਸ਼ ਤੇ ਲਗਾ ਕੇ ਆਪਣੇ ਦੰਦਾਂ ਉੱਤੇ ਮਾਲਿਸ਼ ਕਰਨੀ ਹੈ ਇਸ ਨਾਲ ਦੰਦਾਂ ਦਾ ਪੀਲਾਪਨ ਦੂਰ ਹੋਣ ਲੱਗ ਜਾਂਦਾ ਹੈ ਇਸ ਤੋਂ ਇਲਾਵਾ ਦੰਦਾਂ ਦੇ ਨਾਲ ਜੁੜੀਆਂ ਹੋਈਆਂ ਹੋਰ ਵੀ ਕਈ ਸਮੱਸਿਆਵਾਂ ਖਤਮ ਹੁੰਦੀਆਂ ਹਨ ਕਿਉਂਕਿ ਨਿੰਬੂ ਅਤੇ ਨਮਕ ਦੇ ਵਿੱਚ ਬਹੁਤ ਸਾਰੇ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਸਾਡੇ ਦੰਦਾਂ ਉੱਤੇ ਪੈਦਾ ਹੋਏ ਗੰਦੇ ਬੈਕਟੀਰੀਆ ਨੂੰ ਖਤਮ ਕਰਦੇ ਹਨ ਅਤੇ ਦੰਦਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦੇ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published.