ਅੱਖਾਂ ਦੀ ਹਰ ਪ੍ਰਕਾਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਅਕਸਰ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੀ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਜ਼ਿਆਦਾਤਰ ਲੋਕ ਕੰਪਿਊਟਰ ਲੈਪਟੌਪ ਜਾਂ ਮੋਬਾਈਲ ਤੇ ਕੰਮ ਕਰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਅਜਿਹਾ ਕਰਨ ਨਾਲ ਅੱਖਾਂ ਉੱਤੇ ਬਹੁਤ ਜ਼ਿਆਦਾ ਦਬਾਅ ਪੈਂਦਾ ਹੈ ਅਤੇ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋਣ ਲੱਗ ਜਾਂਦੀ ਹੈ। ਕੁਝ ਲੋਕਾਂ ਦੀਆਂ ਅੱਖਾਂ ਦੇ ਵਿਚੋਂ ਪਾਣੀ ਵਗਦਾ ਹੈ।ਇਸ ਤੋਂ ਇਲਾਵਾ ਅੱਖਾਂ ਦੇ ਵਿੱਚ ਜਲਣ ਜਾਂ ਫਿਰ ਅੱਖਾਂ ਦੇ ਵਿੱਚ ਲਾਲੀ

ਵਰਗੀ ਸਮੱਸਿਆ ਹੋ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਦੱਸਣ ਜਾ ਰਹੇ ਹਾਂ ਜੋ ਅੱਖਾਂ ਦੇ ਮਾਹਿਰ ਡਾ ਜੇ ਐਸ ਥਿੰਦ ਨੇ ਸਾਂਝੀਆਂ ਕੀਤੀਆਂ ਹਨ ਉਨ੍ਹਾਂ ਨੇ ਦੱਸਿਆ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਜਿਸ ਮਾਹੌਲ ਵਿੱਚ ਲੋਕ ਰਹਿ ਰਹੇ ਹਨ ਭਾਵ ਤਣਾਅਪੂਰਨ ਅਤੇ ਪ੍ਰਦੂਸ਼ਣ ਭਰੇ ਮਾਹੌਲ ਕਾਰਨ ਹੀ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ॥।ਇਸ ਤੋਂ ਇਲਾਵਾ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਉਨ੍ਹਾਂ ਦੇ ਲੋੜੀਂਦੇ ਪੋਸ਼ਕ ਤੱਤ ਨਹੀਂ ਮਿਲ ਪਾਉਂਦੇ ਜਿਸ ਕਾਰਨ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋ ਜਾਂਦੀ ਹੈ।ਇਸ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਚੀਜ਼ਾਂ ਦਾ ਸੇਵਨ ਕਰੀਏ ਜਿਨ੍ਹਾਂ ਦੇ ਵਿੱਚ ਵਿਟਾਮਿਨ ਏ ਦੀ ਮਾਤਰਾ ਭਰਪੂਰ ਹੁੰਦੀ ਹੈ।ਉਨ੍ਹਾਂ ਨੇ ਕੁਝ ਅਜਿਹੇ ਨਿਯਮ ਵੀ ਦੱਸੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਕੇ ਅਸੀਂ ਆਪਣੀਆਂ ਅੱਖਾਂ ਨੂੰ ਤੰਦਰੁਸਤ ਰੱਖ

ਸਕਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਅਸੀਂ ਕਿਸੇ ਮੋਬਾਈਲ ਜਾਂ ਲੈਪਟਾਪ ਤੇ ਕੰਮ ਕਰਦੇ ਹਾਂ ਤਾਂ ਸਾਡੀਆਂ ਅੱਖਾਂ ਦਾ ਝਪਕਣਾ ਘੱਟ ਹੋ ਜਾਂਦਾ ਹੈ।ਜਿਸ ਕਾਰਨ ਅੱਖਾਂ ਦੀ ਚੰਗੀ ਤਰ੍ਹਾਂ ਸਫਾਈ ਨਹੀਂ ਹੁੰਦੀ ਅਤੇ ਅੱਖਾਂ ਦੀਆਂ ਮਾਸਪੇਸ਼ੀਆਂ ਤੇ ਦਬਾਅ ਪੈਂਦਾ ਹੈ।ਇਸ ਲਈ ਜ਼ਰੂਰੀ ਹੈ ਕਿ ਕੁਝ ਸਕਿੰਟਾਂ ਦੇ ਲਈ ਅਸੀਂ ਆਪਣੀਆਂ ਅੱਖਾਂ ਨੂੰ ਲਗਾਤਾਰ ਝਪਕਾਈਏ ਇਸ ਨਾਲ ਅੱਖਾਂ ਦੀ ਕਸਰਤ ਹੋ ਜਾਂਦੀ ਹੈ ਅਤੇ ਨਿਗ੍ਹਾ ਵੀ ਤੇਜ਼ ਹੁੰਦੀ ਹੈ।

Leave a Reply

Your email address will not be published. Required fields are marked *