ਹੱਥਾਂ ਪੈਰਾਂ ਦਾ ਦਰਦ ਅਤੇ ਕਮਜ਼ੋਰੀ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਰੀਰ ਵਿੱਚ ਕਮਜ਼ੋਰੀ ਮਹਿਸੂਸ ਹੁੰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਸਰੀਰ ਵਿੱਚ ਹੋਈ ਪੋਸ਼ਕ ਤੱਤਾਂ ਦੀ ਕਮੀ ਕਾਰਨ ਅਜਿਹੀਆਂ ਸਮੱਸਿਆਵਾਂ ਆਮ ਹੀ ਵੇਖਣ ਨੂੰ ਮਿਲਦੀਆਂ ਹਨ ਕਿ ਕੁਝ ਲੋਕਾਂ ਦੇ ਵਾਲ ਝੜਨ ਲੱਗ ਜਾਂਦੇ ਹਨ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋ ਜਾਂਦੀ ਹੈ ਹੱਥ ਪੈਰ ਸੁੰਨ ਹੁੰਦੇ ਹਨ ਇਸ ਤੋਂ ਇਲਾਵਾ ਚਿਹਰੇ ਤੇ ਝੁਰੜੀਆਂ ਆ ਜਾਂਦੀਆਂ ਹਨ।ਇਸਦੇ ਨਾਲ ਹੀ ਕੁਝ ਲੋਕਾਂ ਨੂੰ

ਖਾਂਸੀ ਜ਼ੁਕਾਮ ਵਰਗੀ ਇਨਫੈਕਸ਼ਨ ਆਮ ਹੀ ਰਹਿੰਦੀ ਹੈ ਜਾਂ ਫਿਰ ਜੋੜਾਂ ਵਿੱਚ ਦਰਦ ਹੋ ਜਾਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਦੱਸ ਪੰਦਰਾਂ ਛੁਹਾਰੇ ਲੈਣੇ ਹਨ।ਇਨ੍ਹਾਂ ਨੂੰ ਤੁਸੀਂ ਦੁੱਧ ਦੇ ਵਿੱਚ ਅੱਠ ਦੱਸ ਘੰਟੇ ਦੇ ਲਈ ਭਿਗੋ ਕੇ ਰੱਖਣਾ ਹੈ ਉਸ ਤੋਂ ਬਾਅਦ ਇਨ੍ਹਾਂ ਨੂੰ ਤੁਸੀਂ

ਮਿਕਸੀ ਦੇ ਵਿੱਚ ਪਾ ਕੇ ਪੀਸ ਲੈਣਾ ਹੈ ਪਰ ਉਸ ਤੋਂ ਪਹਿਲਾਂ ਇਨ੍ਹਾਂ ਦੇ ਬੀਜ ਬਾਹਰ ਕੱਢ ਦੇਣੇ ਹਨ ਉਸ ਤੋਂ ਬਾਅਦ ਤੁਸੀਂ ਦੱਸ ਪੰਦਰਾਂ ਬਦਾਮ ਲੈਣੇ ਹਨ ਅਤੇ ਇਨ੍ਹਾਂ ਨੂੰ ਬਰੀਕ ਕੱਟ ਲੈਣਾ ਹੈ ਤੁਸੀਂ ਇੱਥੇ ਪਿਸਤੇ ਦਾ ਵੀ ਇਸਤੇਮਾਲ ਕਰ ਸਕਦੇ ਹੋ ਉਸ ਤੋਂ ਬਾਅਦ ਤੁਸੀਂ ਤਿੰਨ ਕੱਪ ਦੁੱਧ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ।ਉਸ ਤੋਂ ਬਾਅਦ ਇਸ ਦੇ ਵਿੱਚ ਤੁਸੀਂ ਇਕ ਚੁਥਾਈ ਚਮਚ ਹਲਦੀ ਪਾਊਡਰ ਅੱਧਾ ਇੰਚ ਟੁਕੜਾ ਦਾਲਚੀਨੀ ਦਾ ਪਾ ਦੇਣਾ ਹੈ ਅਤੇ ਚੰਗੀ ਤਰ੍ਹਾਂ ਦੁੱਧ ਨੂੰ ਉਬਾਲਣ ਹੈ ਅਤੇ ਉਬਾਲਣ ਸਮੇਂ ਤੁਸੀਂ ਕੱਟੇ ਹੋਏ ਬਦਾਮ ਦੀ ਵਿਚ ਪਾਉਣੇ ਹਨ ਉਸ ਤੋਂ ਬਾਅਦ ਜਦੋਂ ਇਹ ਦੁੱਧ ਤਿਆਰ ਹੋ ਜਾਵੇ ਤਾਂ ਗੈਸ ਬੰਦ ਕਰ ਦੇਣਾ ਹੈ ਅਤੇ ਬਾਅਦ ਵਿਚ ਤੁਸੀਂ ਛੁਹਾਰੇ ਵਾਲਾ ਪੇਸਟ ਦੇ ਵਿੱਚ ਪਾਉਣਾ ਹੈ ਚੰਗੀ ਤਰ੍ਹਾਂ ਇਨ੍ਹਾਂ ਨੂੰ ਮਿਲਾਉਣ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਰਾਤ ਦੇ ਸਮੇਂ ਜਾਂ ਸਵੇਰ ਦੇ ਸਮੇਂ ਕਿਸੇ ਵੀ ਵਕਤ ਇਸ ਦਾ ਸੇਵਨ ਕਰ ਸਕਦੇ ਹੋ ਇਹੀ ਤੁਹਾਡੀ ਸਰੀਰ ਦੀ ਸ਼ਕਤੀ ਨੂੰ ਵਧਾਉਣ ਦੇ ਲਈ ਕਾਫੀ ਜ਼ਿਆਦਾ ਕਾਰਗਰ ਮੰਨਿਆ ਜਾਂਦਾ ਹੈ ਭਾਵ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਬਣ ਜਾਂਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published. Required fields are marked *