ਵਾਲਾਂ ਨੂੰ ਕਾਲ਼ੇ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਉਹ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਨਾਲ ਸਬੰਧਿਤ ਸਮੱਸਿਆਵਾਂ ਹੋ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਾਲ ਕਾਫੀ ਜ਼ਿਆਦਾ ਝੜਦੇ ਹਨ ਜਾਂ ਫਿਰ ਵਾਲਾਂ ਦੇ ਵਿੱਚ ਸਿੱਕਰੀ ਹੋਣ ਦੀ ਸਮੱਸਿਆ ਹੋ ਜਾਂਦੀ ਹੈ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਬਾਲ ਉਮਰ ਤੋਂ ਪਹਿਲਾਂ ਹੀ ਸਫੈਦ ਹੋਣ ਲੱਗ ਜਾਂਦੇ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ

ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੇ ਵਾਲਾਂ ਦੀ ਚੰਗੇ ਤਰੀਕੇ ਨਾਲ ਦੇਖਭਾਲ ਕਰ ਸਕਦੇ ਹੋ ਅਤੇ ਵਾਲਾਂ ਨਾਲ ਜੁੜੀ ਹੋਈ ਹਰ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।ਸਭ ਤੋਂ ਪਹਿਲਾਂ ਆਪਣੇ ਵਾਲਾਂ ਨੂੰ ਮਜ਼ਬੂਤ ਬਣਾਉਣ ਵਾਸਤੇ ਤੁਸੀਂ ਆਪਣੇ ਵਾਲਾਂ ਦੀਆਂ ਜੜ੍ਹਾਂ ਦੇ ਵਿੱਚ ਕਿਸੇ ਵੀ ਤੇਲ ਦੇ ਨਾਲ ਚੰਗੇ ਤਰੀਕੇ ਨਾਲ ਮਾਲਸ਼ ਕਰੋ ਸਰਦੀਆਂ ਦੇ ਦਿਨਾਂ ਵਿਚ ਤੁਸੀਂ ਧੁੱਪੇ ਬੈਠ ਕੇ ਆਪਣੇ ਵਾਲਾਂ ਦੀ ਮਾਲਿਸ਼ ਕਰੋ।ਇਸ ਤੋਂ ਪਹਿਲਾਂ ਤੁਸੀਂ ਜੋ ਵੀ ਤੇਲ ਦਾ ਇਸਤੇਮਾਲ ਕਰ ਰਹੇ ਹੋ ਉਸ ਨੂੰ ਥੋੜ੍ਹਾ ਜਿਹਾ ਕੋਸਾ ਕਰ ਲਵੋ ਸਰ੍ਹੋਂ ਦਾ ਤੇਲ ਨਾਰੀਅਲ ਦਾ ਤੇਲ ਬਦਾਮ ਦਾ ਤੇਲ ਔਲੇ ਦਾ ਤੇਲ ਕੱਦੂ ਦਾ ਤੇਲ ਜਾਂ ਫਿਰ ਦੇਸੀ ਘਿਓ ਵੀ ਸਾਡੇ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਦੇ ਲਈ ਮਦਦਗਾਰ ਮੰਨਿਆ ਜਾਂਦਾ ਹੈ ਇਨ੍ਹਾਂ ਦੇ ਵਿੱਚੋਂ ਕਿਸੇ ਵੀ ਇੱਕ ਦਾ ਇਸਤੇਮਾਲ ਤੁਸੀਂ ਕਰ ਸਕਦੇ ਹੋ।ਇਸ ਤੋਂ ਇਲਾਵਾ ਜੇਕਰ ਤੁਹਾਡੇ ਵਾਲਾਂ ਦੇ ਵਿੱਚ ਸਿਕਰੀ ਹੋਵੇ ਜਾਂ ਫਿਰ

ਵਾਲ ਰੁੱਖੇ ਸੁੱਕੇ ਦਿਖਾਈ ਦਿੰਦੇ ਹੋਣ ਤਾਂ ਉਸ ਤੋਂ ਛੁਟਕਾਰਾ ਪਾਉਣ ਵਾਸਤੇ ਤੁਸੀਂ ਇੱਕ ਨਿੰਬੂ ਨਿਚੋੜ ਲਵੋ ਇਸ ਦੇ ਵਿੱਚ ਆਪਣੇ ਵਾਲਾਂ ਦੀ ਲੰਬਾਈ ਦੇ ਹਿਸਾਬ ਨਾਲ ਔਲੇ ਦਾ ਪਾਊਡਰ ਪਾਉ ਅਤੇ ਨਾਲ ਹੀ ਥੋੜ੍ਹਾ ਪਾਣੀ ਮਿਲਾਉਣ ਤੋਂ ਬਾਅਦ ਇੱਕ ਗਾੜ੍ਹਾ ਪੇਸਟ ਤਿਆਰ ਕਰ ਲਵੋ ਇਸ ਪੇਸਟ ਨੂੰ ਆਪਣੇ ਵਾਲਾਂ ਦੀਆਂ ਜੜ੍ਹਾਂ ਤੋਂ ਲੈਕੇ ਲੰਬਾਈ ਤੱਕ ਲਗਾਓ ਉਸ ਤੋਂ ਬਾਅਦ ਥੋੜ੍ਹਾ ਸਮਾਂ ਸੁੱਕਣ ਲਈ ਛੱਡ ਦਿਓ ਬਾਅਦ ਵਿੱਚ ਆਪਣੇ ਵਾਲਾਂ ਨੂੰ ਸਾਦੇ ਪਾਣੀ ਨਾਲ ਧੋ ਲਵੋ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਵੀ ਵਾਲਾਂ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.