ਕਬਜ਼ ਅਤੇ ਪੇਟ ਗੈਸ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਰਹਿੰਦੀਆਂ ਹਨ ਭਾਵ ਪਾਚਣ ਕਿਰਿਆ ਖਰਾਬ ਹੋਣ ਕਾਰਨ ਬਦਹਜ਼ਮੀ ਖੱਟੇ ਡਕਾਰ ਕਬਜ਼ ਭੁੱਖ ਨਾ ਲੱਗਣਾ ਤੇਜ਼ਾਬ ਵਰਗੀਆਂ ਸਮੱਸਿਆਵਾਂ ਆਮ ਹੀ ਰਹਿੰਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੁੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ

ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਛੋਟੀ ਹਰੜ ਨੂੰ ਪੀਸ ਕੇ ਇਸ ਦਾ ਪਾਊਡਰ ਬਣਾ ਲਓ ਰੋਜ਼ਾਨਾ ਰਾਤ ਨੂੰ ਖਾਣਾ ਖਾਣ ਤੋਂ ਅੱਧਾ ਘੰਟਾ ਬਾਅਦ ਅਤੇ ਸੌਣ ਤੋਂ ਅੱਧਾ ਘੰਟਾ ਪਹਿਲਾਂ ਤੁਸੀਂ ਇਕ ਗਲਾਸ ਕੋਸੇ ਪਾਣੀ ਦੇ ਵਿਚ ਇਕ ਚੁਥਾਈ ਚਮਚ ਜਾਂ ਫਿਰ ਅੱਧਾ ਚਮਚ ਹਰੜ ਦੇ ਪਾਊਡਰ ਨੂੰ ਮਿਲਾ ਕੇ ਇਸ ਦਾ ਸੇਵਨ ਕਰ ਲੈਣਾ ਹੈ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਕਬਜ਼ ਤੋਂ ਰਾਹਤ ਮਿਲੇਗੀ।ਇਸ ਦੇ ਨਾਲ ਹੀ ਖੱਟੇ ਡਕਾਰ ਆਉਣਾ ਤੇਜ਼ਾਬ ਬਣਨ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲ ਜਾਵੇਗੀ।ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਜਿਸ ਕਾਰਨ ਪੇਟ ਦੇ ਵਿੱਚ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਪਰ ਲੋਕਾਂ ਨੂੰ ਹਮੇਸ਼ਾਂ ਪੌਸ਼ਟਿਕ ਆਹਾਰ ਖਾਣ ਦੀ ਜ਼ਰੂਰਤ ਹੁੰਦੀ ਹੈ ਇਸ ਦੇ ਨਾਲ ਹੀ ਜ਼ਰੂਰਤ ਦੇ ਅਨੁਸਾਰ ਪਾਣੀ ਵੀ ਪੀਣਾ ਚਾਹੀਦਾ ਹੈ ਤਾਂ ਜੋ ਸਾਡੀ ਪਾਚਣ ਕਿਰਿਆ ਸਹੀ ਤਰੀਕੇ ਨਾਲ ਕੰਮ ਕਰਦੀ ਰਹੇ ਸੋ ਜੇਕਰ ਤੁਸੀਂ ਵੀ ਪੇਟ ਨਾਲ ਸਬੰਧਿਤ ਰੋਗਾਂ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਇਸ ਨੁਸਖੇ ਦਾ ਇਸਤੇਮਾਲ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *