ਆਂਡੇ ਦੀ ਜਰਦੀ ਦੇ ਫ਼ਾਇਦੇ ਅਤੇ ਨੁਕਸਾਨ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਹੋ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਆਂਡਾ ਖਾਣ ਦੇ ਸਾਡੇ ਸਰੀਰ ਨੂੰ ਕਿਹੜੇ ਫਾਇਦੇ ਹੁੰਦੇ ਹਨ ਅਤੇ ਕਿਹੜੇ ਲੋਕਾਂ ਨੂੰ ਆਂਡੇ ਦੀ ਜਰਦੀ ਦਾ ਸੇਵਨ ਨਹੀਂ ਕਰਨਾ ਚਾਹੀਦਾ ਆਂਡੇ ਦੇ ਵਿੱਚ ਹਾਈ ਪ੍ਰੋਟੀਨ ਪਾਇਆ ਜਾਂਦਾ ਹੈ।ਸੋ ਜੇਕਰ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਣਾਉਣਾ ਚਾਹੁੰਦੇ ਹੋ ਤੇ ਆਪਣੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਣਾ ਚਾਹੁੰਦੇ ਹੋ ਤਾਂ ਤੁਸੀਂ ਅੰਡੇ ਦਾ ਸੇਵਨ ਕਰ ਸਕਦੇ

ਹੋ ਜਿਹੜੇ ਲੋਕ ਦੁਬਲੇ ਪਤਲੇ ਹੁੰਦੇ ਹਨ ਅਤੇ ਆਪਣੇ ਸਰੀਰ ਨੂੰ ਤਾਕਤਵਰ ਬਣਾਉਣ ਦੀ ਇੱਛਾ ਰੱਖਦੇ ਹਨ ਉਨ੍ਹਾਂ ਨੂੰ ਆਂਡੇ ਦਾ ਸੇਵਨ ਕਰਨਾ ਚਾਹੀਦਾ ਹੈ ਪਰ ਕੁਝ ਲੋਕਾਂ ਦੇ ਵਿੱਚ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਇਸ ਵਾਸਤੇ ਉਹ ਅੰਡੇ ਦਾ ਸੇਵਨ ਤਾਂ ਕਰ ਸਕਦੇ ਹਨ। ਪਰ ਜੋ ਇਸ ਦਾ ਅੰਦਰਲਾ ਭਾਗ ਭਾਵ ਇਸ ਦੀ ਜਰਦੀ ਦਾ ਸੇਵਨ ਨਾ ਕਰਨਾ ਕਿਉਂਕਿ ਇਸ ਦੀ ਜਰਦੀ ਦੇ ਵਿੱਚ ਕੋਲੈਸਟ੍ਰੋਲ ਦੀ ਮਾਤਰਾ ਪਾਈ ਜਾਂਦੀ ਹੈ ਜੇਕਰ ਤੁਸੀਂ ਆਪਣਾ ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਵੀ ਤੁਸੀਂ ਆਂਡੇ ਦੀ ਜਰਦੀ ਦਾ ਸੇਵਨ ਨਾ ਕਰੋ ਅੰਡੇ ਦੇ ਸਫੇਦ ਭਾਗ ਦਾ ਤੁਸੀਂ ਸੇਵਨ ਕਰ ਸਕਦੇ

ਹੋ ਕਿਉਂਕਿ ਇਸ ਦੇ ਵਿੱਚ ਜ਼ਿਆਦਾ ਕੈਲਰੀ ਨਹੀਂ ਹੁੰਦੀ ਜਿਨ੍ਹਾਂ ਦਾ ਬਲੱਡ ਪ੍ਰੈਸ਼ਰ ਵਧਦਾ ਹੈ ਉਨ੍ਹਾਂ ਨੂੰ ਵੀ ਸਫੇਦ ਭਾਗ ਦਾ ਹੀ ਸੇਵਨ ਕਰਨਾ ਚਾਹੀਦਾ ਹੈ।ਕਿਉਂਕਿ ਇਸ ਦੇ ਵਿੱਚ ਪੋਟਾਸ਼ੀਅਮ ਦੀ ਮਾਤਰਾ ਹੁੰਦੀ ਹੈ ਜੋ ਸਾਡੇ ਸਰੀਰ ਵਿਚ ਬਲੱਡ ਪ੍ਰੈਸ਼ਰ ਨੂੰ ਸੰਤੁਲਨ ਦੇ ਵਿਚ ਕਰਨ ਦਾ ਕੰਮ ਕਰਦੀ ਹੈ।ਪਰ ਜੇਕਰ ਤੁਸੀਂ ਆਪਣੇ ਸਰੀਰ ਵਿੱਚ ਪ੍ਰੋਟੀਨ ਦੀ ਮਾਤਰਾ ਨੂੰ ਵਧਾਉਣਾ ਚਾਹੁੰਦੇ ਹੋ ਭਾਵ ਜੇਕਰ ਤੁਹਾਡੇ ਸਰੀਰ ਦੇ ਵਿਚ ਇਸ ਦੀ ਕਮੀ ਹੋ ਗਈ ਹੋਵੇ ਤਾਂ ਤੁਹਾਨੂੰ ਜਰਦੀ ਦੇ ਸਮੇਤ ਹੀ ਇਸ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਆਂਡੇ ਦੀ ਜਰਦੀ ਦੇ ਵਿੱਚ ਪ੍ਰੋਟੀਨ ਦੀ ਮਾਤਰਾ ਪਾਈ ਜਾਂਦੀ ਹੈ ਜੋ ਸਾਡੇ ਸਰੀਰ ਦੇ ਲਈ ਕਾਫੀ ਜ਼ਿਆਦਾ ਫ਼ਾਇਦੇਮੰਦ ਮੰਨੀ ਜਾਂਦੀ ਹੈ ਸੋ ਇਨ੍ਹਾਂ ਗੱਲਾਂ ਦਾ ਧਿਆਨ ਰੱਖਦੇ ਹੋਏ ਤੁਸੀਂ ਅੰਡੇ ਦਾ ਸੇਵਨ ਕਰਨਾ ਹੈ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.