ਗੋਡਿਆਂ ਅਤੇ ਜੋੜਾਂ ਦਾ ਦਰਦ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਜੋਡ਼ਾਂ ਚ ਦਰਦ ਰਹਿੰਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਰੀਰ ਵਿਚ ਕਈ ਪੋਸ਼ਕ ਤੱਤਾਂ ਦੀ ਕਮੀ ਕਾਰਨ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕੋਗੇ ਇਸ ਨੁਸਖੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ

ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਖਲ਼ ਸਰ੍ਹੋਂ ਦਾ ਤੇਲ ਅਤੇ ਹਲਦੀ ਨੂੰ ਇਸਤੇਮਾਲ ਦੇ ਵਿੱਚ ਲਿਆਉਣਾ ਹੈ ਰਾਤ ਦੇ ਸਮੇਂ ਤੁਸੀਂ ਪੰਦਰਾਂ ਵੀਹ ਗਰਾਮ ਖਲ ਨੂੰ ਪਾਣੀ ਦੇ ਵਿੱਚ ਭਿਗੋ ਕੇ ਰੱਖ ਦੇਣਾ ਹੈ ਅਗਲੀ ਸਵੇਰ ਤੁਸੀਂ ਇਕ ਲੋਹੇ ਦੀ ਕੜਾਹੀ ਦੇ ਵਿੱਚ ਪੰਦਰਾਂ ਐਮ ਐਲ ਸਰ੍ਹੋਂ ਦਾ ਤੇਲ ਪਾਉਣਾ ਹੈ ਚੰਗੀ ਤਰ੍ਹਾਂ ਇਸ ਨੂੰ ਗਰਮ ਕਰ ਲੈਣਾ ਹੈ ਉਸ ਤੋਂ ਬਾਅਦ ਇਸ ਦੇ ਵਿੱਚ ਤੁਸੀਂ ਇਹ ਰਾਤ ਨੂੰ ਭਿਗੋ ਕੇ ਰੱਖੀ ਗਈ ਖੱਲ ਨੂੰ ਪਾ ਦੇਣਾ ਹੈ ਇਸ ਦੇ ਨਾਲ ਹੀ ਤੁਸੀਂ ਵੀਹ ਗਰਾਮ ਹਲਦੀ ਦਾ ਇਸਤੇਮਾਲ ਕਰਨਾ ਹੈ ਭਾਵ ਹਲਦੀ ਇਸਦੇ ਵਿੱਚ ਪਾ ਦੇਣੀ ਹੈ।ਚੰਗੀ ਤਰ੍ਹਾਂ

ਇਸ ਨੂੰ ਪਕਾ ਲੈਣਾ ਹੈ ਜਦੋਂ ਤਕ ਇਹ ਗਾੜ੍ਹਾ ਪੇਸਟ ਨਾ ਬਣ ਜਾਵੇ ਉਸ ਤੋਂ ਬਾਅਦ ਤੁਸੀਂ ਇਸ ਪੇਸਟ ਨੂੰ ਥੋੜ੍ਹਾ ਕੋਸਾ ਕਰ ਲੈਣਾ ਹੈ ਬਿਲਕੁਲ ਠੰਡਾ ਨਹੀਂ ਕਰਨਾ ਇਸ ਕੋਸੇ ਹੋਏ ਪੇਸਟ ਨੂੰ ਤੁਸੀਂ ਇੱਕ ਕੱਪੜੇ ਵਿੱਚ ਬੰਨ੍ਹ ਲੈਣਾ ਹੈ ਅਤੇ ਇਸ ਪੇਸਟ ਦੇ ਨਾਲ ਆਪਣੇ ਦਰਦ ਕਰ ਰਹੇ ਜੋੜ ਦੇ ੳੁੱਤੇ ਸਿਕਾਈ ਕਰਨੀ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਇਹ ਨੁਸਖਾ ਕਾਫੀ ਜ਼ਿਆਦਾ ਕਾਰਗਰ ਸਾਬਿਤ ਹੁੰਦਾ ਹੈ ਇਸ ਤੋਂ ਇਲਾਵਾ ਤੁਸੀਂ ਇਸ ਪੇਸਟ ਨੂੰ ਆਪਣੇ ਦਰਦ ਕਰ ਰਹੇ ਜੋੜ ਤੇ ਲਗਾ ਕੇ ਪੱਟੀ ਵੀ ਬੰਨ੍ਹ ਸਕਦੇ ਹੋ ਇਸ ਨਾਲ ਵੀ ਤੁਹਾਨੂੰ ਕਾਫ਼ੀ ਜ਼ਿਆਦਾ ਰਾਹਤ ਮਿਲੇਗੀ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *