ਸਾਲਾਂ ਪੁਰਾਣੀ ਕਾਲੀ ਹੋਈ ਗਰਦਨ ਨੂੰ ਗੋਰਾ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਗਰਦਨ ਤੇ ਕਾਲਾਪਣ ਹੋਣ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਅਜਿਹੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ ਇਸ ਨੁਸਖੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ।ਕਿਉਂਕਿ

ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਤੋਂ ਇਲਾਵਾ ਇਸ ਨੁਸਖੇ ਦੇ ਵਿੱਚ ਜੋ ਵੀ ਚੀਜ਼ਾਂ ਇਸਤੇਮਾਲ ਦੇ ਵਿੱਚ ਲਈਆਂ ਜਾਣਗੀਆਂ ਉਨ੍ਹਾਂ ਦਾ ਤੁਹਾਡੀ ਚਮੜੀ ਉੱਤੇ ਕਿਸੇ ਵੀ ਪ੍ਰਕਾਰ ਦਾ ਕੋਈ ਸਾਈਡ ਇਫੈਕਟ ਨਹੀਂ ਹੋਵੇਗਾ ਕਿਉਂਕਿ ਇਹ ਸਾਰੀਆਂ ਚੀਜ਼ਾਂ ਕੁਦਰਤੀ ਹਨ ਸੋ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਦੋ ਚਮਚ ਮੁਲਤਾਨੀ ਮਿੱਟੀ ਲੈਣੀ ਹੈ ਇਸ ਦੇ ਵਿੱਚ ਇੱਕ ਚਮਚ ਨਿੰਬੂ ਦਾ ਰਸ ਅਤੇ ਦੋ ਚਮਚ ਆਲੂ ਦਾ ਰਸ ਪਾ ਦਿਓ ਉਸ ਤੋਂ ਬਾਅਦ ਤੁਸੀਂ ਜ਼ਰੂਰਤ ਅਨੁਸਾਰ ਇਸ ਦੇ ਵਿੱਚ ਥੋੜ੍ਹਾ ਜਿਹਾ ਪਾਣੀ ਮਿਲਾ ਲੈਣਾ ਹੈ ਉਸ ਤੋਂ ਬਾਅਦ ਇਸਦਾ ਇੱਕ ਪੇਸਟ ਤਿਆਰ ਕਰ ਲੈਣਾ ਹੈ।ਇਸ ਪੇਸਟ ਨੂੰ ਤਿਆਰ ਕਰਨ ਤੋਂ ਬਾਅਦ ਤੁਸੀਂ ਇਸ ਨੂੰ ਆਪਣੀਆਂ ਉਂਗਲੀਆਂ ਦੀ ਸਹਾਇਤਾ ਦੇ ਨਾਲ ਆਪਣੀ ਗਰਦਨ ਤੇ ਚੰਗੇ ਤਰੀਕੇ ਨਾਲ ਲਗਾ ਲੈਂਦਾ ਹੈ ਕੁਝ ਸਮੇਂ ਲਈ ਮਾਲਿਸ਼ ਕਰੋ ਉਸ ਤੋਂ ਬਾਅਦ ਤੁਸੀਂ ਇਸ ਨੂੰ ਸੁੱਕਣ ਵਾਸਤੇ ਛੱਡ ਦੇਣਾ ਹੈ ਬਾਅਦ ਵਿੱਚ ਸਾਦੇ ਪਾਣੀ ਨਾਲ ਤੁਸੀਂ ਆਪਣੀ ਗਰਦਨ ਨੂੰ ਧੋ ਸਕਦੇ ਹੋ ਕੁਝ ਦਿਨ ਲਗਾਤਾਰ ਅਜਿਹਾ ਕਰਨ ਨਾਲ ਗੰਦਗੀ ਸਾਫ ਹੋ ਜਾਵੇਗੀ ਅਤੇ ਗਰਦਨ ਤੇ ਜੋ ਕਾਲ਼ਾਪਣ ਆਇਆ ਹੈ ਉਸ ਨੂੰ ਵੀ ਸਾਫ ਕੀਤਾ ਜਾ ਸਕਦਾ ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਇਸ ਨੁਸਖੇ ਦਾ ਇਸਤੇਮਾਲ ਕਰਕੇ ਆਪਣੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *