ਛਾਤੀ ਦੀ ਇਨਫੈਕਸ਼ਨ ,ਖੰਘ ,ਰੇਸ਼ੇ ਨੂੰ ਦੂਰ ਕਰਨ ਲਈ ਵਰਤੋਂ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਖਾਂਸੀ ਜ਼ੁਕਾਮ ਬੁਖਾਰ ਵਰਗੀਆਂ ਸਮੱਸਿਆਵਾਂ ਹੋ ਰਹੀਆਂ ਹਨ,ਕਿਉਂਕਿ ਉਨ੍ਹਾਂ ਦਾ ਰਹਿਣ ਸਹਿਣ ਅਤੇ ਖਾਣ ਪੀਣ ਗਲਤ ਹੁੰਦਾ ਜਾ ਰਿਹਾ ਹੈ।ਜਿਸ ਕਾਰਨ ਸਰੀਰ ਦੀ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ ਅਤੇ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਨਹੀਂ ਰਹਿੰਦਾ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ

ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਾਨੂੰ ਪੱਚੀ ਗ੍ਰਾਮ ਮਘਾਂ ਅਤੇ ਪੱਚੀ ਗਰਾਮ ਦਾਲਚੀਨੀ ਚਾਹੀਦੀ ਹੈ।ਦੋਨਾਂ ਨੂੰ ਪੀਸ ਕੇ ਚੰਗੀ ਤਰ੍ਹਾਂ ਇਕ ਪਾਊਡਰ ਬਣਾ ਲਓ।ਇਸ ਪਾਊਡਰ ਦਾ ਇੱਕ ਚੁਥਾਈ ਚਮਚ ਡੇਢ ਚਮਚ ਸ਼ਹਿਦ ਵਿੱਚ ਮਿਲਾਓ ਉਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰਨਾ ਹੈ ਅਤੇ ਇਕ ਗਲਾਸ

ਗਰਮ ਪਾਣੀ ਦਾ ਵੀ ਸੇਵਨ ਕਰਨਾ ਹੈ।ਤਿੰਨ ਦਿਨ ਲਗਾਤਾਰ ਅਜਿਹਾ ਕਰਨ ਨਾਲ ਤੁਹਾਡੀ ਸਰੀਰ ਦੀ ਇਮਿਊਨਿਟੀ ਤੇਜ਼ ਹੋ ਜਾਵੇਗੀ ਅਤੇ ਸਰੀਰ ਵਿੱਚ ਪੈਦਾ ਹੋਈ ਇਨਫੈਕਸ਼ਨ ਵੀ ਖ਼ਤਮ ਹੋ ਜਾਵੇਗੀ। ਇਸ ਨਾਲ ਤੁਹਾਡੇ ਸਰੀਰ ਦੀਆਂ ਨਸਾਂ ਵੀ ਤੰਦਰੁਸਤ ਹੁੰਦੀਆਂ ਹਨ ਅਤੇ ਸਰੀਰ ਨੂੰ ਅਨੇਕਾਂ ਫ਼ਾਇਦੇ ਪਹੁੰਚਦੇ ਹਨ।

Leave a Reply

Your email address will not be published. Required fields are marked *