ਖੰਘ ,ਜ਼ੁਕਾਮ ਅਤੇ ਨਮੂਨੀਏ ਨੂੰ ਠੀਕ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਸਰਦੀ ਦੇ ਦਿਨਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਨ ਜਿਸ ਦਾ ਇਸਤੇਮਾਲ ਕਰਦੇ ਹੋਏ ਤੁਸੀਂ ਆਪਣੇ ਸਰੀਰ ਦੀ ਕਮਜ਼ੋਰੀ ਨੂੰ ਖ਼ਤਮ ਕਰ ਸਕਦੇ ਹੋ ਅਤੇ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਬਣ ਜਾਵੇਗਾ।ਇਸ

ਨੁਸਖ਼ੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇਕ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦੇਣਾ ਹੈ ਉਸ ਤੋਂ ਬਾਅਦ ਇਸ ਵਿਚ ਚਾਰ ਅਮਰੂਦ ਦੇ ਪੱਤੇ ਥੋੜ੍ਹੀ ਜਿਹੀ ਲੈਮਨ ਗਰਾਸ ਦੋ ਕਾਲੀਆਂ ਮਿਰਚਾਂ ਦੋ ਲੌਂਗ ਥੋੜ੍ਹੀ ਜਿਹੀ ਦਾਲਚੀਨੀ ਇਕ ਚੁਟਕੀ ਜੈਫਲ ਪਾਊਡਰ ਅਤੇ ਸਵਾਦ ਅਨੁਸਾਰ ਗੁੜ ਪਾਲਣਾ ਹੈ ਚੰਗੀ ਤਰਾਂ ਇਨ੍ਹਾਂ ਚੀਜ਼ਾਂ ਨੂੰ ਪਕਾ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਪਾਣੀ ਨੂੰ ਛਾਣ ਕੇ ਗਲਾਸ ਵਿੱਚ ਕੱਟ ਲਵੋ ਅਤੇ ਕੋਸਾ ਰਹਿਣ ਤੇ ਇਸ ਦਾ ਸੇਵਨ ਕਰੋ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਸਰੀਰ ਵਿੱਚੋਂ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਬਾਹਰ ਨਿਕਲ ਜਾਂਦੀ ਹੈ ਇਸ ਤੋਂ ਇਲਾਵਾ ਸਰੀਰ ਹਮੇਸ਼ਾ ਲਈ ਤੰਦਰੁਸਤ ਰਹਿੰਦਾ ਹੈ ਅਤੇ ਰੋਗਾਂ ਨਾਲ ਲੜਨ ਦੇ ਕਾਬਲ ਬਣ ਜਾਂਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published. Required fields are marked *