ਹਰ ਰੋਜ਼ ਇਹ ਚੀਜ਼ ਘਰ ਵਿੱਚ ਬਣਾ ਕੇ ਪੀਓ ਮੋਟਾਪਾ ਸ਼ੂਗਰ ਅਤੇ ਹੋਰ ਬਿਮਾਰੀਆਂ ਹੋ ਜਾਣਗੀਆਂ ਦੂਰ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਗਲਤ ਖਾਣ ਪਾਣ ਨਾਲ ਕੁਝ ਲੋਕਾਂ ਦੇ ਸਰੀਰ ਵਿੱਚ ਗਰਮੀ ਪੈਦਾ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਿਵੇਂ ਕਿ ਬਦਹਜ਼ਮੀ ਭੁੱਖ ਨਾ ਲੱਗਣਾ ਖੱਟੇ ਡਕਾਰ ਕਬਜ਼ ਤੇਜ਼ਾਬ ਬਣਨ ਵਰਗੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਕੁਝ ਲੋਕ ਆਪਣੇ ਸਰੀਰ ਦੇ ਵਿੱਚ ਕਮਜ਼ੋਰੀ ਮਹਿਸੂਸ ਕਰਦੇ ਹਨ,ਜਿਸ

ਦਾ ਕਾਰਨ ਇਹ ਹੈ ਕਿ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਕਾਰਨ ਸਰੀਰ ਦੀਆਂ ਨਸਾਂ ਕਮਜ਼ੋਰ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਹੱਡੀਆਂ ਦੇ ਵਿੱਚ ਵੀ ਦਰਦ ਰਹਿਣ ਲੱਗ ਜਾਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਨੁਸਖੇ ਨੂੰ ਤਿਆਰ ਕਰਨ ਲਈ ਸਾਨੂੰ ਚਾਰ ਚਮਚ ਸੱਤੂ ਦਾ ਪਾਊਡਰ ਚਾਹੀਦਾ ਹੈ।ਇਸ ਨੂੰ ਤੁਸੀਂ ਇੱਕ ਖੁੱਲ੍ਹੇ ਵਰਤਣ ਦੇ ਵਿਚ ਪਾ ਲੈਣਾ ਹੈ ਅਤੇ ਇਸ ਵਿੱਚ ਜ਼ਰੂਰਤ ਅਨੁਸਾਰ ਪਾਣੀ ਮਿਲਾ ਕੇ ਇਸ ਨੂੰ ਪਤਲਾ ਕਰ ਲੈਣਾ ਹੈ ਤਾਂ ਜੋ ਇਹ ਇੱਕ ਜੂਸ ਦੀ ਤਰ੍ਹਾਂ ਦਿਖਾਈ ਦੇਵੇ।ਉਸ ਤੋਂ ਬਾਅਦ

ਤੁਸੀਂ ਇਸ ਚ ਅੱਧਾ ਚਮਚ ਭੁੰਨਿਆ ਹੋਇਆ ਚੀਰੇ ਦਾ ਪਾਊਡਰ ਇਕ ਚਮਚ ਨਿੰਬੂ ਦਾ ਰਸ ਸਵਾਦ ਅਨੁਸਾਰ ਸੇਂਧਾ ਨਮਕ ਅਤੇ ਥੋੜ੍ਹੀਆਂ ਜਿਹੀਆਂ ਧਨੀਏ ਦੀਆਂ ਪੱਤੀਆਂ ਪਾ ਦੇਣੀਆਂ ਹਨ।ਉਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਅਜਿਹਾ ਕਰਨ ਨਾਲ ਸਰੀਰ ਵਿਚ ਜ਼ਰੂਰਤ ਤੋਂ ਜ਼ਿਆਦਾ ਵਧੀ ਹੋਈ ਗਰਮੀ ਨੂੰ ਘੱਟ ਕੀਤਾ ਜਾ ਸਕਦਾ ਹੈ ਅਤੇ ਸਰੀਰ ਨਾਲ ਜੁੜੀਆਂ ਹੋਈਆਂ ਅਨੇਕਾਂ ਸਮੱਸਿਆਵਾਂ ਨੂੰ ਖਤਮ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *