ਜੇਕਰ ਬੱਚੇ ਦਾ ਹਮੇਸ਼ਾਂ ਨੱਕ ਵਗਦਾ ਰਹਿੰਦਾ ਹੈ ਤਾਂ ਵਰਤੋ ਇਹ ਘਰੇਲੂ ਨੁਸਖ਼ੇ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਸੀਂ ਇਹ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਬੱਚਿਆਂ ਨੂੰ ਖਾਂਸੀ ਜ਼ੁਕਾਮ ਦੀ ਸਮੱਸਿਆ ਰਹਿੰਦੀ ਹੈ ਅਕਸਰ ਹੀ ਜਦੋਂ ਮੌਸਮ ਬਦਲਦਾ ਹੈ ਤਾਂ ਉਸ ਸਮੇਂ ਬੱਚਿਆਂ ਨੂੰ ਇਹ ਸਮੱਸਿਆ ਹੋ ਜਾਂਦੀ ਹੈ ਕਿਉਂਕਿ ਬੱਚਿਆਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ ਜਿਸ ਕਾਰਨ ਜਲਦੀ ਹੀ ਉਹ ਇਨਫੈਕਸ਼ਨ ਦੀ ਚਪੇਟ ਵਿੱਚ ਆ ਜਾਂਦੇ ਹਨ।ਜੇਕਰ ਤੁਹਾਡੇ ਬੱਚਿਆਂ ਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਭਾਵ ਉਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ

ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਜੇਕਰ ਬੱਚਿਆਂ ਨੂੰ ਅਦਰਕ ਦਾ ਰਸ ਅਤੇ ਸ਼ਹਿਦ ਮਿਲਾ ਕੇ ਦਿੱਤਾ ਜਾਵੇ ਤਾਂ ਇਸ ਨਾਲ ਵੀ ਇਮਿਊਨਿਟੀ ਤੇਜ਼ ਹੁੰਦੀ ਹੈ ਜਿਸ ਨਾਲ ਸਰੀਰ ਵਿਚ ਹੋਈ ਇਨਫੈਕਸ਼ਨ ਘਟ ਜਾਂਦੀ ਹੈ ਅਤੇ ਬੱਚਾ ਤੰਦਰੁਸਤ ਮਹਿਸੂਸ ਕਰਦਾ ਹੈ। ਦੁੱਧ ਦੇ ਵਿੱਚ ਜੈਫਲ ਪਾਊਡਰ ਉਬਾਲ ਕੇ ਦੇਣ ਨਾਲ ਵੀ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਕਿਉਂਕਿ ਜੈਫਲ ਦੇ ਵਿੱਚ ਵੀ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਨੂੰ ਤੰਦਰੁਸਤ ਰੱਖਣ ਵਿੱਚ

ਮਦਦਗਾਰ ਸਾਬਿਤ ਹੁੰਦੇ ਹਨ।ਸਰ੍ਹੋਂ ਦੇ ਤੇਲ ਵਿਚ ਲਸਣ ਦੀਆਂ ਕਲੀਆਂ ਨੂੰ ਚੰਗੀ ਤਰ੍ਹਾਂ ਪਕਾਉਣ ਤੋਂ ਬਾਅਦ ਇਸ ਤੇਲ ਨਾਲ ਬੱਚੇ ਦੇ ਸਰੀਰ ਤੇ ਮਾਲਸ਼ ਕਰਨ ਤੇ ਵੀ ਸਮੱਸਿਆਵਾਂ ਹੱਲ ਹੁੰਦੀਆਂ ਹਨ।ਤੁਲਸੀ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਪਿਲਾਉਣ ਨਾਲ ਵੀ ਇਨਫੈਕਸ਼ਨ ਨੂੰ ਖਤਮ ਕੀਤਾ ਜਾ ਸਕਦਾ ਹੈ।ਪਰ ਇੱਥੇ ਬੱਚਿਆਂ ਨੂੰ ਬਹੁਤ ਥੋੜ੍ਹੀ ਮਾਤਰਾ ਦੇ ਵਿੱਚ ਇਹ ਨੁਸਖੇ ਦਿੱਤੇ ਜਾ ਸਕਦੇ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *