ਅੱਡੀਆਂ ਦੇ ਦਰਦ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਅੱਡੀਆਂ ਵਿੱਚ ਦਰਦ ਹੋਣ ਦੀ ਸਮੱਸਿਆ ਹੋ ਜਾਂਦੀ ਹੈ।ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਅੱਡੀਆਂ ਵਿੱਚ ਦਰਦ ਹੋਣ ਤੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਕਾਰਨ ਨਸਾਂ ਕਮਜ਼ੋਰ ਹੋ ਜਾਂਦੀਆਂ ਹਨ,ਜਿਸ ਕਾਰਨ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਕਈ ਵਾਰ

ਇਹ ਦਰਦ ਬਹੁਤ ਹੀ ਜ਼ਿਆਦਾ ਭਿਆਨਕ ਹੋ ਜਾਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋਰ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਸ ਨੁਸਖੇ ਨੂੰ ਤਿਆਰ ਕਰਨ ਲਈ ਪਾਣੀ ਦੇ ਵਿੱਚ ਇੱਕ ਜਾਂ ਦੋ ਚਮਚ ਅਲਸੀ ਦਾ ਤੇਲ

ਦੋ ਚਮਚ ਸੇਬ ਦਾ ਸਿਰਕਾ ਮਿਲਾ ਕੇ ਆਪਣੇ ਪੈਰਾਂ ਨੂੰ ਇਸ ਪਾਣੀ ਦੀ ਵਿੱਚ ਰੱਖੋ।ਇਸ ਨਾਲ ਪੈਰਾਂ ਤੇ ਟਕੋਰ ਹੋ ਜਾਂਦੀ ਹੈ ਅਤੇ ਪੈਰਾਂ ਦਾ ਦਰਦ ਖ਼ਤਮ ਹੋ ਜਾਂਦਾ ਹੈ। ਰਾਤ ਦੇ ਸਮੇਂ ਸੌਣ ਤੋਂ ਪਹਿਲਾਂ ਤੁਸੀਂ ਆਪਣੇ ਪੈਰਾਂ ਨੂੰ ਚੰਗੀ ਤਰ੍ਹਾਂ ਪੂੰਝ ਲਓ ਅਤੇ ਅਲਸੀ ਦੇ ਤੇਲ ਨਾਲ ਮਾਲਸ਼ ਕਰੋ। ਜੇਕਰ ਤੁਸੀਂ ਹਲਦੀ ਵਾਲੇ ਦੁੱਧ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਵੀ ਤੁਹਾਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ।ਇਸ ਤੋਂ ਇਲਾਵਾ ਉਨ੍ਹਾਂ ਚੀਜ਼ਾਂ ਦਾ ਸੇਵਨ ਕਰੋ ਜਿਸ ਨਾਲ ਤੁਹਾਡੇ ਸਰੀਰ ਦੇ ਵਿਚ ਤਾਕਤ ਵਧੀ।

Leave a Reply

Your email address will not be published. Required fields are marked *