ਕਬਜ਼ ਤੋਂ ਛੁਟਕਾਰਾ ਪਾਉਣ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਕਬਜ਼ ਗੈਸ ਜਾਂ ਤੇਜ਼ਾਬ ਬਣਨ ਵਰਗੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।ਕਿਉਂਕਿ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਜਿਸ ਕਾਰਨ ਅਜਿਹੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ ਅਤੇ ਪਾਚਣ ਕਿਰਿਆ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ।ਜਦੋਂ ਸਾਡੀ ਪਾਚਣ ਕਿਰਿਆ ਸਹੀ ਤਰੀਕੇ ਨਾਲ ਕੰਮ ਨਹੀਂ ਕਰਦੀ ਤਾਂ ਉਸ ਸਮੇਂ ਸਰੀਰ ਵਿਚ ਜ਼ਰੂਰਤ ਤੋਂ ਜ਼ਿਆਦਾ ਚਰਬੀ ਵਧਦੀ ਹੈ ਅਤੇ ਮੋਟਾਪੇ ਵਰਗੀ

ਸਮੱਸਿਆ ਵੀ ਪੈਦਾ ਹੋ ਜਾਂਦੀ ਹੈ।ਕਈ ਲੋਕਾਂ ਦੇ ਸਰੀਰ ਵਿੱਚ ਬਹੁਤ ਜ਼ਿਆਦਾ ਕਮਜ਼ੋਰੀ ਹੋਣ ਕਾਰਨ ਹਰ ਵੇਲੇ ਥਕਾਣ ਮਹਿਸੂਸ ਹੁੰਦੀ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ,ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨ ਲਈ ਜੋ ਚੀਜ਼ਾਂ ਸਾਨੂੰ ਚਾਹੀਦੀਅਾਂ ਹਨ। ਉਹ ਬੜੀ ਆਸਾਨੀ ਨਾਲ ਸਾਨੂੰ ਮਿਲ ਜਾਂਦੀਆਂ ਹਨ ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਦੋ ਚਮਚ ਜ਼ੀਰਾ ਅਤੇ ਦੋ ਚੱਮਚ ਅਜਵਾਇਨ ਲਓ।ਦੋਨਾਂ ਨੂੰ ਤਵੇ ਤੇ ਰੱਖ ਕੇ ਚੰਗੀ ਤਰ੍ਹਾਂ ਭੁੰਨ ਲਵੋ ਉਸ ਤੋਂ ਬਾਅਦ ਇਸ ਵਿਚ ਤੁਸੀਂ ਦੋ ਚਮਚ ਸੌਂਫ ਅਤੇ ਅੱਧਾ ਚਮਚ ਕਾਲਾ ਨਮਕ ਮਿਲਾ ਲੈਣਾ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੀਸ ਕੇ ਪਾਊਡਰ ਬਣਾ

ਲਓ ਇਕ ਗਲਾਸ ਗੁਣਗੁਣੇ ਪਾਣੀ ਦੇ ਵਿੱਚ ਇਸ ਪਾਊਡਰ ਦਾ ਅੱਧਾ ਚਮਚ ਮਿਲਾ ਕੇ ਤੁਸੀਂ ਇਸ ਦਾ ਸੇਵਨ ਕਰਨਾ ਹੈ।ਖਾਣਾ ਖਾਣ ਤੋਂ ਅੱਧਾ ਘੰਟਾ ਬਾਅਦ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਇਸ ਨਾਲ ਕਬਜ਼ ਵਰਗੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਪੇਟ ਦੀ ਚੰਗੀ ਤਰ੍ਹਾਂ ਨਾਲ ਸਫ਼ਾਈ ਹੋ ਜਾਂਦੀ ਹੈ।ਜਿਸ ਨਾਲ ਸਰੀਰ ਵਿੱਚੋਂ ਵਿਸ਼ੈਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ ਅਤੇ ਅਨੇਕਾਂ ਸਮੱਸਿਆਵਾਂ ਖ਼ਤਮ ਹੁੰਦੀਆਂ ਹਨ।

Leave a Reply

Your email address will not be published. Required fields are marked *