ਜੇਕਰ ਨਹੀਂ ਆਉਂਦੀ ਨੀਂਦ ਤਾਂ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਦੇਖਿਆ ਜਾਵੇ ਤਾਂ ਜ਼ਿਆਦਾਤਰ ਲੋਕ ਅੱਜਕੱਲ੍ਹ ਤਣਾਅਪੂਰਨ ਮਾਹੌਲ ਦੇ ਵਿਚ ਹੀ ਰਹਿੰਦੇ ਹਨ ਜਿਸ ਕਾਰਨ ਉਨ੍ਹਾਂ ਦੇ ਦਿਮਾਗ਼ ਦੀਆਂ ਨਸਾਂ ਸ਼ਾਂਤ ਨਹੀਂ ਹੁੰਦੀਆਂ ਅਤੇ ਨੀਂਦ ਨਾ ਆਉਣ ਦੀ ਸਮੱਸਿਆ ਦਾ

ਸਾਹਮਣਾ ਕਰਨਾ ਪੈਂਦਾ ਹੈ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਦੇਰ ਰਾਤ ਤਕ ਜਾਗਦੇ ਰਹਿੰਦੇ ਹਨ ਜਾਂ ਫਿਰ ਬਹੁਤ ਜ਼ਿਆਦਾ ਦੇਰੀ ਦੇ ਨਾਲ ਖਾਣਾ ਖਾਂਦੇ ਹਨ।ਇਸ ਨਾਲ ਪਾਚਨ ਕਿਰਿਆ ਪ੍ਰਭਾਵਿਤ ਹੋ ਜਾਂਦੀ ਹੈ ਅਤੇ ਚੰਗੀ ਤਰ੍ਹਾਂ ਨੀਂਦ ਨਹੀਂ ਆਉਂਦੀ।ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਜੇਕਰ ਪਾਚਣ ਕਿਰਿਆ ਖਰਾਬ ਹੋਣ ਕਾਰਨ ਤੁਹਾਨੂੰ ਨੀਂਦ ਨਹੀਂ ਆ ਰਹੀ ਤਾਂ ਉਸ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਅੱਧਾ ਗਲਾਸ ਪਾਣੀ ਦੇ ਵਿੱਚ ਚਾਰ ਪੰਜ ਗ੍ਰਾਮ ਤ੍ਰਿਫ਼ਲਾ ਚੂਰਨ ਨੂੰ ਮਿਲਾ ਕੇ ਇਸ ਦਾ ਸੇਵਨ ਕਰੋ।ਅਜਿਹਾ ਕਰਨ ਨਾਲ ਪਾਚਨ ਕਿਰਿਆ ਸਹੀ ਤਰੀਕੇ ਨਾਲ ਕੰਮ ਕਰਦੀ ਹੈ ਅਤੇ ਨੀਂਦ ਵੀ ਚੰਗੀ ਆਉਂਦੀ ਹੈ।ਕੇਲੇ ਦਾ ਸੇਵਨ ਕਰਨ ਨਾਲ ਵੀ ਤੁਸੀਂ ਇਸ ਸਮੱਸਿਆ ਦਾ ਹੱਲ

ਕਰ ਸਕਦੇ ਹੋ।ਸੌਣ ਤੋਂ ਇੱਕ ਘੰਟਾ ਪਹਿਲਾਂ ਤੁਸੀਂ ਦੋ ਕਿੱਲੇ ਸੇਵਨ ਕਰੋ ਇਸ ਨਾਲ ਵੀ ਤੁਹਾਡੀ ਟੈਨਸ਼ਨ ਖਤਮ ਹੁੰਦੀ ਹੈ ਅਤੇ ਨੀਂਦ ਵੀ ਵਧੀਆ ਆਉਂਦੀ ਹੈ।ਇਸ ਤੋਂ ਇਲਾਵਾ ਦੁੱਧ ਵਿੱਚ ਸੌਂਫ ਉਬਾਲ ਕੇ ਪੀਣ ਨਾਲ ਜਾਂ ਫਿਰ ਖਸਖਸ ਉਬਾਲ ਕੇ ਪੀਣ ਨਾਲ ਵੀ ਇਸ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ।ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਅਤੇ ਹੋਰ ਵੀ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਅਜਿਹਾ ਕਰਨ ਨਾਲ ਸਾਡੇ ਸਰੀਰ ਵਿਚ ਬਲੱਡ ਸਰਕੁਲੇਸ਼ਨ ਵੀ ਸਹੀ ਤਰੀਕੇ ਨਾਲ ਕੰਮ ਕਰਦਾ ਹੈ।

https://youtu.be/X_F2pFNoTts

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

 

Leave a Reply

Your email address will not be published. Required fields are marked *