ਛਿੱਕਾਂ ਅਤੇ ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਮੌਸਮ ਬਦਲਣ ਕਾਰਨ ਇਨਫੈਕਸ਼ਨ ਹੋ ਜਾਂਦੀ ਹੈ,ਜਿਸ ਕਾਰਨ ਉਨ੍ਹਾਂ ਨੂੰ ਛਿੱਕਾਂ ਜੁਕਾਮ ਖਾਂਸੀ ਬੁਖਾਰ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ

ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਇੱਕ ਬਰਤਨ ਵਿੱਚ ਦੋ ਚਮਚ ਦੇਸੀ ਘਿਓ ਪਾਓ।ਉਸ ਵਿਚ ਸੱਤ ਅੱਠ ਬਦਾਮ ਚੰਗੀ ਤਰ੍ਹਾਂ ਭੁੰਨ ਲਓ ਅਤੇ ਘਿਓ ਨਾਲੋਂ ਅਲੱਗ ਕਰ ਲਵੋ।ਉਸ ਤੋਂ ਬਾਅਦ ਇਸੇ ਘਿਓ ਦੇ ਵਿਚ ਤੁਸੀਂ ਬੇਸਣ ਦੇ ਇਕ ਚਮਚ ਨੂੰ ਭੁੰਨ ਲੈਣਾ ਹੈ ਅੱਗ ਹੌਲੀ ਰੱਖਣੀ ਹੈ ਅਤੇ ਲਗਾਤਾਰ ਹਿਲਾਉਂਦੇ ਰਹਿਣਾ ਹੈ।ਉਸ ਤੋਂ ਬਾਅਦ ਤੁਸੀਂ ਇਸ ਵਿੱਚ ਇੱਕ ਗਲਾਸ ਦੁੱਧ ਪਾ ਦੇਣਾ ਹੈ।ਚੰਗੀ

ਤਰ੍ਹਾਂ ਮਿਲਾਉਣ ਤੋਂ ਬਾਅਦ ਇਸ ਵਿਚ ਤੁਸੀਂ ਇੱਕ ਚੁਥਾਈ ਚਮਚ ਹਲਦੀ ਪਾਊਡਰ ਤਿੱਨ ਚਾਰ ਪੀਸੀਆਂ ਹੋਈਆਂ ਕਾਲੀਆਂ ਮਿਰਚਾਂ ਇਕ ਚੁਥਾਈ ਚਮਚ ਇਲਾਇਚੀ ਪਾਊਡਰ ਪਾ ਦੇਣਾ ਹੈ।ਉਸ ਤੋਂ ਬਾਅਦ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਪਕਾ ਕੇ ਇਕ ਗਲਾਸ ਦੇ ਵਿਚ ਕੱਢ ਲੈਣਾ ਹੈ ਅਤੇ ਨਾਲ ਹੀ ਜੋ ਬਦਾਮ ਤੁਸੀਂ ਭੁੰਨੇ ਸੀ ਉਨ੍ਹਾਂ ਨੂੰ ਕੁੱਟ ਕੇ ਪਾ ਦੇਣਾ ਹੈ।ਇਸ ਦਾ ਸੇਵਨ ਕਰਨ ਨਾਲ ਖਾਂਸੀ ਜ਼ੁਕਾਮ ਵਰਗੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਸਰੀਰ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਹੀਂ ਹੁੰਦਾ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *