ਅੱਖਾਂ ਦੀ ਇਨਫੈਕਸ਼ਨ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਅੱਖਾਂ ਦੀ ਇੰਨਫੈਕਸ਼ਨ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਦੀਆਂ ਅੱਖਾਂ ਵਿੱਚ ਲਾਲੀ ਆਉਣਾ ਅੱਖਾਂ ਵਿੱਚ ਜਲਣ ਹੋਣਾ ਅੱਖਾਂ ਚੋਂ ਪਾਣੀ ਡਿੱਗਣਾ ਅੱਖਾਂ ਦਾ ਸੁੱਜ ਜਾਣਾ ਜਾਂ ਫਿਰ ਅੱਖਾਂ ਦੇ ਵਿੱਚ ਦਰਦ ਹੋਣ ਵਰਗੀ ਸਮੱਸਿਆ ਸਾਹਮਣੇ ਆ ਜਾਂਦੀ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ

ਆਪਣੀਆਂ ਅੱਖਾਂ ਨੂੰ ਠੀਕ ਕਰ ਸਕਦੇ ਹੋ।ਸਭ ਤੋਂ ਪਹਿਲਾਂ ਆਪਣੀਆਂ ਅੱਖਾਂ ਦੀ ਚੰਗੇ ਤਰੀਕੇ ਨਾਲ ਦੇਖਭਾਲ ਕਰੋ।ਉਸ ਵਾਸਤੇ ਤੁਸੀਂ ਦਿਨ ਵਿੱਚ ਤਿੰਨ ਚਾਰ ਵਾਰ ਆਪਣੀਆਂ ਅੱਖਾਂ ਉੱਤੇ ਗੁਣਗੁਣੇ ਪਾਣੀ ਦੇ ਨਾਲ ਛਿੱਟੇ ਮਾਰੋ ਇਸ ਨਾਲ ਅੱਖਾਂ ਦੀ ਗੰਦਗੀ ਸਾਫ ਹੋ ਜਾਂਦੀ ਹੈ।ਅੱਖਾਂ ਨੂੰ ਪੂੰਝਣ ਲਈ ਕਿਸੇ ਵੀ ਕੱਪੜੇ ਦਾ ਇਸਤੇਮਾਲ ਨਾ ਕਰੋ,ਕਿਉਂਕਿ ਕੱਪੜੇ ਦਾ ਇਸਤੇਮਾਲ ਕਰਨ ਨਾਲ ਅੱਖਾਂ ਦੀ ਇੰਨਫੈਕਸ਼ਨ ਹੋਰ ਵੀ ਜ਼ਿਆਦਾ ਵਧ ਜਾਂਦੀ ਹੈ।ਇਸ ਤੋਂ ਛੁਟਕਾਰਾ ਪਾਉਣ ਦੇ ਲਈ ਤੁਸੀਂ ਗਾਜਰ ਅਤੇ ਪਾਲਕ ਦੇ ਜੂਸ ਦਾ ਸੇਵਨ ਕਰ ਸਕਦੇ ਹੋ।ਤੁਸੀਂ ਇਨ੍ਹਾਂ ਦੋਵਾਂ ਨੂੰ ਮਿਲਾ ਕੇ ਵੀ ਲੈ ਸਕਦੇ ਹੋ ਜਾਂ ਫਿਰ ਇਕੱਲਿਆਂ ਵੀ ਇਨ੍ਹਾਂ ਦਾ ਸੇਵਨ ਕੀਤਾ ਜਾ ਸਕਦਾ ਹੈ ਇਸ ਨਾਲ ਸਾਡੀਆਂ ਅੱਖਾਂ ਦੀਆਂ ਮਾਸਪੇਸ਼ੀਆਂ ਸਹੀ ਤਰੀਕੇ ਨਾਲ ਕੰਮ ਕਰਦੀਆਂ ਹਨ ਭਾਂਵੇ ਹੀ ਤੰਦਰੁਸਤ ਹੋ ਜਾਂਦੀਆਂ ਹਨ।ਜਿਸ ਨਾਲ ਅੱਖਾਂ ਨਾਲ ਜੁੜੀ ਹੋਈ ਹਰ ਇੱਕ ਸਮੱਸਿਆ ਤੋਂ

ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਆਂਵਲੇ ਦਾ ਰਸ ਵੀ ਸਾਡੀਆਂ ਅੱਖਾਂ ਦੇ ਲਈ ਫ਼ਾਇਦੇਮੰਦ ਹੁੰਦਾ ਹੈ।ਇਸ ਦੇ ਵਾਸਤੇ ਤੁਸੀਂ ਇਕ ਗਲਾਸ ਪਾਣੀ ਦੇ ਵਿੱਚ ਦੋ ਚਮਚ ਆਂਵਲੇ ਦਾ ਰਸ ਮਿਲਾ ਲਵੋ ਅਤੇ ਇਸ ਦਾ ਸੇਵਨ ਕਰੋ।ਇਸ ਦੇ ਸਾਡੇ ਸਰੀਰ ਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਕਿਉਂਕਿ ਆਂਵਲੇ ਦੇ ਵਿਚ ਅਜਿਹੇ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਦੀ ਇਮਿਊਨਿਟੀ ਨੂੰ ਤੇਜ਼ ਕਰਦੇ ਹਨ ਅਤੇ ਸਾਨੂੰ ਰੋਗਾਂ ਨਾਲ ਲੜਨ ਦੇ ਕਾਬਲ ਬਣਾ ਦਿੰਦੇ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *