ਗਲੇ ਦੀ ਖਾਰਸ਼ ,ਖੰਘ ,ਖਾਂਸੀ ਜ਼ੁਕਾਮ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਖ਼ਾਂਸੀ ਜ਼ੁਕਾਮ ਵਰਗੀ ਸਮੱਸਿਆ ਹੋ ਜਾਂਦੀ ਹੈ ਕਿਉਂਕਿ ਉਨ੍ਹਾਂ ਦੀ ਛਾਤੀ ਦੇ ਵਿੱਚ ਬਲਗਮ ਪੈਦਾ ਹੋ ਜਾਂਦੀ ਹੈ।ਜਦੋਂ ਛਾਤੀ ਦੇ ਵਿੱਚ ਬਲਗਮ ਪੈਦਾ ਹੁੰਦੀ ਹੈ ਤਾਂ ਉਸ ਸਮੇਂ ਛਾਤੀ ਦੇ ਵਿੱਚ ਦਰਦ ਵੀ ਹੋਣ ਲੱਗ ਜਾਂਦਾ ਹੈ ਕਈ ਵਾਰ ਵਿਅਕਤੀ ਨੂੰ ਖਾਂਸੀ ਕਰਨ ਦੌਰਾਨ ਖ਼ੂਨ ਵੀ ਆਉਣ ਲੱਗ ਜਾਂਦਾ ਹੈ ਜਿਸ ਕਾਰਨ ਸਮੱਸਿਆ ਹੋਰ ਵੀ ਵਧ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ

ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਛਾਤੀ ਵਿਚ ਜੰਮੀ ਹੋਈ ਬਲਗਮ ਤੋਂ ਛੁਟਕਾਰਾ ਪਾ ਸਕਦੇ ਹੋ।ਇਸ ਨਾਲ ਖਾਂਸੀ ਅਤੇ ਜ਼ੁਕਾਮ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ ਇਸ ਨਾਲ ਸਾਡੇ ਸਰੀਰ ਦੀ ਇਮਿਊਨਿਟੀ ਵੀ ਤੇਜ਼ ਹੋ ਜਾਂਦੀ ਹੈ ਭਾਵ ਸਾਡਾ ਸਰੀਰ ਬਿਮਾਰੀਆਂ ਨਾਲ ਲੜਨ ਦੇ ਕਾਬਲ ਬਣ ਜਾਂਦਾ ਹੈ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਲਈ ਦਾਲਚੀਨੀ

ਦੇ ਕੁਝ ਟੁੱਕੜੇ ਲਓ ਅਤੇ ਪੀਸ ਕੇ ਪਾਊਡਰ ਤਿਆਰ ਕਰ ਲਵੋ।ਉਸ ਤੋਂ ਬਾਅਦ ਇੱਕ ਕਟੋਰੀ ਦੇ ਵਿਚ ਇਕ ਚਮਚ ਦਾਲਚੀਨੀ ਪਾਊਡਰ ਪਾਓ ਅਤੇ ਦੋ ਚੱਮਚ ਸ਼ਹਿਦ ਪਾ ਦਿਓ ਅਤੇ ਨਾਲ ਹੀ ਕਾਲਾ ਨਮਕ ਸਵਾਦ ਅਨੁਸਾਰ ਪਾਓ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾ ਲਵੋ ਉਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।ਪਰ ਧਿਆਨ ਰਹੇ ਕਿ ਜੇਕਰ ਤੁਸੀਂ ਬੱਚਿਆਂ ਨੂੰ ਇਸ ਦਾ ਸੇਵਨ ਕਰ ਰਹੇ ਹੋ ਤਾਂ ਉਂਗਲੀ ਉੱਤੇ ਇਸ ਮਿਸ਼ਰਣ ਨੂੰ ਥੋੜ੍ਹਾ ਜਿਹਾ ਲਗਾਓ ਅਤੇ ਬੱਚਿਅਾਂ ਨੂੰ ਹਟਾ ਦਿਓ ਅਤੇ ਕੋਸਾ ਪਾਣੀ ਪਿਲਾ ਦਿਓ।ਜੇਕਰ ਵੱਡੀ ਉਮਰ ਦਾ ਵਿਅਕਤੀ ਇਸ ਦਾ ਸੇਵਨ ਕਰ ਰਿਹਾ ਹੈ ਤਾਂ ਇੱਕ ਚੁਥਾਈ ਚਮਚ ਜਾਂ ਫਿਰ ਅੱਧਾ ਚਮਚ ਦੀ ਮਾਤਰਾ ਦੇ ਵਿੱਚ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ ਪਰ ਉਸ ਤੋਂ ਬਾਅਦ ਤੁਸੀਂ ਕੋਸੇ ਪਾਣੀ ਦਾ ਹੀ ਸੇਵਨ ਕਰਨਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *