ਆਪਣੇ ਘਰ ਤਿਆਰ ਕਰੋ ਵਾਲਾਂ ਦੇ ਲਈ ਐਲੋਵੇਰਾ ਦਾ ਤੇਲ

Latest Update

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਨਾਲ ਸਬੰਧਤ ਸਮੱਸਿਆਵਾਂ ਹੋ ਰਹੀਆਂ ਹਨ।ਵਾਲਾਂ ਦੇ ਵਿੱਚ ਸੀਕਰੀ ਪੈਣਾ ਵਾਲਾਂ ਦਾ ਉਮਰ ਤੋਂ ਪਹਿਲਾਂ ਸਫੈਦ ਹੋਣਾ ਵਾਲਾਂ ਦਾ ਝੜਨਾ ਜਾਂ ਫਿਰ ਰੁੱਖੇ ਹੋਣਾ ਅਜਿਹੀਆਂ ਸਮੱਸਿਆਵਾਂ ਆਮ ਹੀ ਹੁੰਦੀਆਂ ਹਨ।ਕਿਉਂਕਿ ਅੱਜਕੱਲ੍ਹ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਜਿਸ ਕਾਰਨ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਜਾਂ ਫਿਰ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਵੀ ਅਜਿਹੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ

ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ,ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇਕ ਕਟੋਰੀ ਐਲੋਵੇਰਾ ਦਾ ਗੁੱਦਾ ਲੈਣਾ ਹੈ ਇਹ ਗੁਦਾ ਬਿਲਕੁਲ ਤਾਜ਼ਾ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਇਸ ਤੋਂ ਥੋੜ੍ਹੀ ਜਿਹੀ ਘੱਟ ਮਾਤਰਾ ਦੇ ਵਿੱਚ ਤੁਸੀਂ ਨਾਰੀਅਲ ਦਾ ਤੇਲ ਲੈਣਾ ਹੈ। ਕੜਾਹੀ ਵਿੱਚ ਨਾਰੀਅਲ ਦਾ ਤੇਲ ਪਾ ਲਵੋ ਉਸ ਵਿੱਚ ਵੀਹ ਕਾਲੀਆਂ ਮਿਰਚਾਂ ਪਾ ਕੇ ਪਕਾ ਲਓ ਅਤੇ ਨਾਲ ਹੀ ਐਲੋਵੇਰਾ ਦਾ ਗੁੱਦਾ ਪਾ ਕੇ ਇਸ ਨੂੰ ਭੂਰਾ ਹੋਣ ਤਕ ਪਕਾਓ।ਉਸ ਤੋਂ ਬਾਅਦ ਇਸ ਨੂੰ ਛਾਣ ਲੈਣਾ ਹੈ ਠੰਢਾ ਕਰਕੇ ਸਟੋਰ ਕਰਕੇ ਰੱਖਣਾ ਹੈ ਅਤੇ ਆਪਣੇ ਵਾਲਾਂ ਦੀਆਂ ਜੜ੍ਹਾਂ ਦੇ ਵਿਚ ਮਸਾਜ਼ ਕਰਨੀ ਹੈ।ਅਜਿਹਾ ਕਰਨ ਨਾਲ ਵਾਲਾਂ ਨਾਲ ਜੁੜੀ ਹੋਈ ਹਰ ਇੱਕ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *