ਰੇਸ਼ੇ ਨੂੰ ਦੂਰ ਕਰਨ ਦੇ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਰੇਸ਼ੇ ਦੀ ਸਮੱਸਿਆ ਹੋ ਜਾਂਦੀ ਹੈ।ਸਰਦੀਆਂ ਦੇ ਵਿੱਚ ਇਹ ਸਮੱਸਿਆ ਹੋਰ ਵੀ ਜ਼ਿਆਦਾ ਵਧ ਜਾਂਦੀ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ।ਜਿਨ੍ਹਾਂ ਨੂੰ ਛਿੱਕਾਂ ਜੁਕਾਮ ਪੁਰਾਣਾ ਨਜ਼ਲਾ ਜਾਂ ਫਿਰ ਸਾਹ ਲੈਣ ਵਿੱਚ ਤਕਲੀਫ਼ ਵਰਗੀ ਸਮੱਸਿਆ ਪੈਦਾ ਹੋ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ

ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ,ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਸਾਨੂੰ ਦੋ ਤਿੰਨ ਚਮਚ ਦੇਸੀ ਘਿਓ ਚਾਹੀਦਾ ਹੈ।ਇੱਕ ਫਰਾਈਪੈਨ ਦੇ ਵਿੱਚ ਤੁਸੀਂ ਇਸ ਦੇਸੀ ਘਿਓ ਨੂੰ ਪਾ ਲੈਣਾ ਹੈ ਅਤੇ ਅੱਗ ਉੱਤੇ ਰੱਖਣਾ ਹੈ।ਉਸ ਤੋਂ ਬਾਅਦ ਇਸ ਵਿੱਚ ਇੱਕ ਕਟੋਰੀ ਖਸਖਸ ਨੂੰ ਪਾ ਕੇ ਚੰਗੀ ਤਰ੍ਹਾਂ ਭੁੰਨ ਲੈਣਾ ਹੈ।ਬਾਅਦ ਵਿੱਚ ਇੱਕ ਕਟੋਰੀ ਨਾਰੀਅਲ ਦਾ ਬੂਰਾ ਪਾਉਣਾ ਹੈ।ਇਸ ਨੂੰ ਥੋੜ੍ਹਾ ਸੇਕ

ਲਗਾਉਣ ਤੋਂ ਬਾਅਦ ਤੁਸੀਂ ਇਸ ਵਿੱਚ ਸਵਾਦ ਅਨੁਸਾਰ ਬੂਰਾ ਖੰਡ ਮਿਲਾ ਲੈਣੀ ਹੈ ਅਤੇ ਥੋੜ੍ਹਾ ਸੇਕ ਲਗਵਾ ਕੇ ਇਸ ਨੂੰ ਅੱਗ ਤੋਂ ਹੇਠਾਂ ਉਤਾਰ ਲੈਂਦਾ ਹੈ।ਤੁਸੀਂ ਇਸ ਦਾ ਸੇਵਨ ਰਾਤ ਦੇ ਸਮੇਂ ਕਰਨਾ ਹੈ ਇਕ ਗਲਾਸ ਕੋਸੇ ਦੁੱਧ ਦੇ ਨਾਲ ਤੁਸੀਂ ਦੋ ਚਮਚ ਦੀ ਮਾਤਰਾ ਦੇ ਵਿੱਚ ਇਸ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਸਾਹ ਪ੍ਰਣਾਲੀ ਨਾਲ ਜੁਡ਼ੀਅਾਂ ਹੋੲੀਅਾਂ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *