ਬੁਖਾਰ ਤੋਂ ਬਚਣ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਇਹ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਬੁਖਾਰ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ।ਬਦਲਦੇ ਹੋਏ ਮੌਸਮ ਕਾਰਨ ਵੀ ਅਜਿਹੀ ਸਮੱਸਿਆ ਆਮ ਹੀ ਹੁੰਦੀ ਹੈ ਸਰੀਰ ਦੀ ਇਮਿਊਨਿਟੀ ਕਮਜ਼ੋਰ ਹੋਣ ਕਾਰਨ ਅਤੇ ਪ੍ਰਦੂਸ਼ਣ ਦੇ ਵੱਧਣ ਨਾਲ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ

ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਸਭ ਤੋਂ ਪਹਿਲਾਂ ਬੁਖਾਰ ਵਾਲੇ ਮਰੀਜ਼ ਨੂੰ ਤੁਲਸੀ ਦੀ ਚਾਹ ਦਿਉ।ਇਸ ਵਾਸਤੇ ਤੁਸੀਂ ਤੁਲਸੀ ਦੇ ਚਾਰ ਪੰਜ ਪੱਤਿਆਂ ਨੂੰ ਪਾਣੀ ਵਿੱਚ ਉਬਾਲ ਕੇ ਜਾਂ ਫਿਰ ਚਾਹ ਵਿੱਚ ਉਬਾਲ ਕੇ ਦੇ ਸਕਦੇ ਹੋ।ਇਸ ਤੋਂ ਇਲਾਵਾ ਚਾਹ ਦੇ ਵਿਚ ਦੋ ਚੁਟਕੀ ਦਾਲਚੀਨੀ ਪਾਊਡਰ ਇਕ ਚੁੱਟਕੀ ਸੁੰਢ ਦਾ ਪਾਊਡਰ ਅਤੇ ਦੋ ਹਰੀਆਂ ਇਲਾਇਚੀਆਂ ਪਾ ਕੇ ਚੰਗੀ ਤਰ੍ਹਾਂ ਇਨ੍ਹਾਂ ਨੂੰ ਉਬਾਲ ਕੇ ਰੋਗੀ ਨੂੰ ਇਸ ਚਾਹ ਦਾ ਸੇਵਨ ਕਰਵਾਓ ਇਸ ਨਾਲ ਵੀ ਬੁਖਾਰ ਦੀ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਨਾਲ ਸਾਡੇ ਸਰੀਰ ਦੀ ਇਮਿਊਨਿਟੀ ਵਧ ਜਾਂਦੀ ਹੈ ਭਾਵ

ਸਾਡਾ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਬਣ ਜਾਂਦਾ ਹੈ।ਇਸ ਤੋਂ ਇਲਾਵਾ ਅੱਧਾ ਚਮਚ ਸ਼ਹਿਦ ਦੇ ਵਿੱਚ ਦੋ ਤਿੱਨ ਬੂੰਦਾ ਅਦਰਕ ਦੇ ਰਸ ਦੀਆਂ ਮਿਲਾ ਕੇ ਰੋਗੀ ਨੂੰ ਦਿਓ।ਇਸ ਨਾਲ ਵੀ ਬੁਖਾਰ ਦੀ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ ਇਹ ਸਾਰੀਆਂ ਚੀਜ਼ਾਂ ਸਾਡੇ ਸਰੀਰ ਦੇ ਲਈ ਫਾਇਦੇਮੰਦ ਹੁੰਦੀਆਂ ਹਨ ਅਤੇ ਸਾਨੂੰ ਰੋਗਾਂ ਨਾਲ ਲੜਨ ਦੇ ਕਾਬਲ ਬਣਾਉਂਦੀਆਂ ਹਨ।ਇਨ੍ਹਾਂ ਦਾ ਸਾਡੇ ਸਰੀਰ ਤੇ ਕਿਸੇ ਵੀ ਪ੍ਰਕਾਰ ਦਾ ਕੋਈ ਸਾਈਡ ਇਫੈਕਟ ਨਹੀਂ ਹੁੰਦਾ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *