ਗਲੇ ਦੀ ਹਰ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਗਲੇ ਵਿੱਚ ਖਰਾਸ਼ ਜਾਂ ਸਿਰਦਰਦ ਹੋਣ ਦੀ ਸਮੱਸਿਆ ਹੋ ਜਾਂਦੀ ਹੈ ਇਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ।ਬਦਲਦੇ ਹੋਏ ਮੌਸਮ ਨਾਲ ਅਜਿਹੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਗਲਤ ਖਾਣ ਪੀਣ ਨਾਲ ਵੀ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ

ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਸਭ ਤੋਂ ਪਹਿਲਾਂ ਜੇਕਰ ਤੁਸੀਂ ਗਰਮ ਪਾਣੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਗਲੇ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਤੋਂ ਇਲਾਵਾ ਇਕ ਕੱਪ ਪਾਣੀ ਦੇ ਵਿੱਚ ਦੋ ਤਿੱਨ ਕਾਲੀ ਮਿਰਚ ਦੇ

ਦਾਣੇ ਚਾਰ ਪੰਜ ਤੁਲਸੀ ਦੇ ਪੱਤੇ ਪਾ ਕੇ ਚੰਗੀ ਤਰ੍ਹਾਂ ਉਬਾਲ ਲਵੋ ਉਸ ਤੋਂ ਬਾਅਦ ਇਸ ਨੂੰ ਇੱਕ ਗਲਾਸ ਦੇ ਵਿਚ ਛਾਣ ਲਓ ਅਤੇ ਅੱਧਾ ਚਮਚ ਸ਼ਹਿਦ ਮਿਲਾ ਕੇ ਇਸ ਦਾ ਸੇਵਨ ਕਰੋ। ਇਸ ਨਾਲ ਗਲੇ ਦੀ ਖਰਾਸ਼ ਅਤੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਦੋ ਲੌਂਗ ਨੂੰ ਲਸਣ ਦੀ ਇਕ ਕਲੀ ਦੇ ਵਿੱਚ ਘੁੱਟ ਕੇ ਅਤੇ ਅੱਧਾ ਚਮਚ ਸ਼ਹਿਦ ਮਿਲਾ ਕੇ ਲੈਣ ਦੇ ਨਾਲ ਵੀ ਇਸ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *