ਬਾਦਲ ਪਰਿਵਾਰ ਨੂੰ ਗਹਿਰਾ ਸਦਮਾ, ਮਾਂ ਦਾ ਹੋਇਆ ਦਿਹਾਂਤ

[ad_1]

ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਤੜਕੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਇੱਕ ਧੀ ਛੱਡ ਗਏ ਹਨ ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ ਵਿੱਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਹੋਵੇਗਾ। ਸ੍ਰੀਮਤੀ ਹਰਮਿੰਦਰ ਕੌਰ ਬਾਦਲ ਦੇ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੁਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵਲੋਂ ਅੱਧੀ ਦਰਜਨ ਮੰਤਰੀ ਅਤੇ ਹੋਰਨਾਂ ਸੀਨੀਅਰ ਆਗੂ ਪਿੰਡ ਬਾਦਲ ਵਿਖੇ ਪੁੱਜੇ।

ਜਿਨ੍ਹਾਂ ਵਿਚ ਪੰਚਾਇਤ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਫੂਡ ਐਂਡ ਸਪਲਾਈ ਭਾਰਤ ਭੂਸ਼ਨ ਆਸ਼ੂ ਦੇ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਇਲਾਵਾ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਸ਼ਾਮਲ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਤਿੰਨ ਵਜੇ ਕਰੀਬ ਪਿੰਡ ਬਾਦਲ ਵਿਖੇ ਕੀਤਾ ਜਾਣਾ ਹੈ।

[ad_2]

Leave a Reply

Your email address will not be published. Required fields are marked *