ਸੌਂਫ ਵਾਲੇ ਦੁੱਧ ਦੇ ਫਾਇਦੇ ਜਾਣ ਕੇ ਡਾਕਟਰ ਵੀ ਹਨ ਹੈਰਾਨ

Uncategorized

ਦੋਸਤੋ ਸਾਡੀ ਰਸੋਈ ਵਿੱਚ ਉਹ ਸਾਰੀਆਂ ਚੀਜ਼ਾਂ ਮੌਜੂਦ ਹੁੰਦੀਆਂ ਹਨ ਜੋ ਸਾਡੇ ਸਰੀਰ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੀਆਂ ਹਨ ,ਪਰ ਇੱਥੇ ਪ੍ਰੇਸ਼ਾਨੀ ਇਹ ਹੁੰਦੀ ਹੈ ਕਿ ਸਾਨੂੰ ਅਜਿਹੀਆਂ ਚੀਜ਼ਾਂ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੁੰਦੀ। ਜੋ ਸਾਨੂੰ ਫ਼ਾਇਦਾ ਪਹੁੰਚਾ ਸਕਦੀਆਂ ਹਨ ਕਿਉਂਕਿ ਅੱਜਕੱਲ੍ਹ ਦੇ ਪੜ੍ਹੇ ਲਿਖੇ ਲੋਕਾਂ ਦਾ ਇਸ ਵਿੱਚ ਕੋਈ ਦਿਲਚਸਪੀ ਨਹੀਂ ਹੈ ਕਿ ਉਹ ਕਿਸੇ ਵੀ ਚੀਜ਼ ਬਾਰੇ ਚੰਗੀ ਤਰ੍ਹਾਂ ਜਾਣਨ ।ਅੱਜਕੱਲ੍ਹ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਡਾਕਟਰ ਕੋਲ ਚਲੇ ਜਾਂਦੇ ਹਨ ਡਾਕਟਰ ਕੋਲ ਜਾਣ ਤੋਂ ਬਾਅਦ ਡਾ ਬਹੁਤ ਸਾਰੀਆਂ ਦਵਾਈਆਂ ਲਿਖ ਕੇ ਦੇ ਦਿੰਦੇ ਹਨ ਅਤੇ ਜਿਹੜੀਆਂ ਦਵਾਈਆਂ ਲੈਣ ਤੋਂ ਬਾਅਦ ਸਾਡੇ ਸਰੀਰ ਵਿਚ ਸਾੜ ਪੈਂਦਾ ਹੈ ਅਤੇ ਸਾਡਾ ਸਰੀਰ ਹੋਰਨਾਂ ਬਹੁਤ ਸਾਰੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ,

ਨਾਲ ਹੀ ਅਸੀਂ ਡਾਕਟਰ ਨੂੰ ਹਜ਼ਾਰਾਂ ਲੱਖਾਂ ਰੁਪਏ ਦੇ ਕੇ ਆਉਂਦੇ ਹਾਂ। ਪਰ ਜੇਕਰ ਅਸੀਂ ਆਯੁਰਵੇਦ ਦਾ ਚੰਗਾ ਗਿਆਨ ਰੱਖੀਏ ਤਾਂ ਸਾਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਪਵੇਗੀ ।ਸੋ ਸਾਡੀ ਰਸੋਈ ਵਿੱਚੋਂ ਹੀ ਅਸੀਂ ਆਪਣੀਆਂ ਸਮੱਸਿਆਵਾਂ ਦਾ ਹੱਲ ਕਰ ਸਕਾਂਗੇ ਸੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸੌਂਫ ਵਾਲਾ ਦੁੱਧ ਪੀਣ ਦੇ ਕਿੰਨੇ ਫਾਇਦੇ ਹੋ ਸਕਦੇ ਹਨ। ਜੇਕਰ ਅਸੀਂ ਰਾਤ ਦੇ ਸਮੇਂ ਦੁੱਧ ਵਿੱਚ ਸੌਂਫ ਨੂੰ ਉਬਾਲ ਕੇ ਉਸ ਦਾ ਸੇਵਨ ਕਰਦੇ ਹਾਂ ਤਾਂ ਸਾਡੇ ਸਰੀਰ ਦੀ ਪਾਚਨ ਕਿਰਿਆ ਬਹੁਤ ਮਜ਼ਬੂਤ ਹੋ ਜਾਂਦੀ ਹੈ । ਕਿਉਂਕਿ ਸੌਫ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਕਿ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦਾ ਹੈ ,ਇਸ ਤੋਂ ਇਲਾਵਾ ਜੋ ਵੀ ਵਿਟਾਮਿਨ ਸੀ ਦੀ ਕਮੀ ਕਾਰਨ ਸਾਨੂੰ ਬੀਮਾਰੀਆਂ ਲੱਗਦੀਆਂ ਹਨ ਉਨ੍ਹਾਂ ਨੂੰ ਖ਼ਤਮ ਜਾ ਸਕਦਾ ਹੈ ।

ਇਸ ਲਈ ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਤਹਾਨੂੰ ਸੌਂਫ ਵਾਲੇ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਾਡੇ ਸਰੀਰ ਦੀ ਸਫ਼ਾਈ ਹੋ ਜਾਂਦੀ ਹੈ ਅਤੇ ਸਾਡੇ ਸਰੀਰ ਵਿੱਚੋਂ ਵਿਸ਼ੈਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ ,ਇਸ ਤੋਂ ਇਲਾਵਾ ਵੀ ਪੇਟ ਨਾਲ ਜੁੜੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਨਾਲ ਹੀ ਜੇਕਰ ਤੁਸੀਂ ਸੌਂਫ ਵਾਲੇ ਦੁੱਧ ਦਾ ਇਸਤੇਮਾਲ ਰਾਤ ਦੇ ਸਮੇਂ ਕਰਦੇ ਹੋ ਤਾਂ ਇਹ ਤੁਹਾਡੀ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿੱਚ ਵੀ ਮਦਦਗਾਰ ਸਾਬਿਤ ਹੁੰਦਾ ਹੈ। ਇਕ ਰਿਸਰਚ ਵਿਚ ਸਾਹਮਣੇ ਆਇਆ ਹੈ ਕਿ ਸਾਫ਼ ਵਾਲਾ ਦੁੱਧ ਪੀਣ ਨਾਲ ਸਾਡੀ ਟੈਨਸ਼ਨ ਅਤੇ ਡਿਪਰੈਸ਼ਨ ਘਟ ਜਾਂਦਾ ਹੈ, ਇਸ ਲਈ ਇਹ ਸਾਡੇ ਦਿਮਾਗ ਸ਼ਾਂਤ ਕਰਨ ਵਿੱਚ ਵੀ ਮਦਦਗਾਰ ਸਾਬਿਤ ਹੁੰਦਾ ਹੈ । ਸੋ ਜੇਕਰ ਅਸੀਂ ਆਪਣੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਸੌਫ ਵਾਲੇ ਦੁੱਧ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ ।

ਪਰ ਇੱਥੇ ਧਿਆਨ ਰਹੇ ਕੇ ਇਕ ਗਲਾਸ ਦੁੱਧ ਵਿੱਚ ਬਹੁਤ ਥੋੜ੍ਹੀ ਮਾਤਰਾ ਵਿੱਚ ਇਸਤੇਮਾਲ ਕਰਨਾ ਚਾਹੀਦਾ ਹੈ ਕਿਉਂਕਿ ਸੌਂਫ ਦੀ ਤਾਸੀਰ ਠੰਢੀ ਹੁੰਦੀ ਹੈ ਜਿਸ ਕਾਰਨ ਬੜੀ ਸਾਵਧਾਨੀ ਨਾਲ ਸਾਂ ਜਿਸ ਦਾ ਇਸਤੇਮਾਲ ਕਰਨਾ ਚਾਹੀਦਾ ਹੈ ।

Leave a Reply

Your email address will not be published. Required fields are marked *