ਸਿੱਖੋ ਦਹੀਂ ਕਦੋਂ ਅਤੇ ਕਿਸ ਤਰ੍ਹਾਂ ਖਾਣੀ ਚਾਹੀਦੀ ਹੈ, ਹੋਣਗੇ ਬਹੁਤ ਜ਼ਿਆਦਾ ਫਾਇਦੇ

Uncategorized

ਬਹੁਤ ਸਾਰੇ ਲੋਕ ਦਹੀਂ ਖਾਣਾ ਪਸੰਦ ਕਰਦੇ ਹਨ, ਪਰ ਕੁਝ ਲੋਕਾਂ ਨੂੰ ਅਜਿਹਾ ਨਹੀਂ ਪਤਾ ਹੁੰਦਾ ਕਿ ਦਹੀਂ ਖਾਣ ਦਾ ਸਹੀ ਸਮਾਂ ਕਿਹੜਾ ਹੁੰਦਾ ਹੈ। ਦਸ ਦਈਏ ਕਿ ਕੁਝ ਲੋਕ ਰਾਤ ਦੇ ਸਮੇਂ ਵਿੱਚ ਦਹੀਂ ਖਾਂਦੇ ਹਨ ਜੋ ਕਿ ਗ਼ਲਤ ਹੁੰਦਾ ਹੈ ਜੇਕਰ ਅਸੀਂ ਸੂਰਜ ਅਸਤ ਹੋਣ ਤੋਂ ਬਾਅਦ ਦਹੀਂ ਖਾਂਦੇ ਹਾਂ ਤਾਂ ਇਹ ਸਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ। ਕਿਉਂਕਿ ਅਜਿਹਾ ਕਰਨ ਨਾਲ ਸਾਨੂੰ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਜਿਹਾ ਕਰਨ ਨਾਲ ਸਾਡੀ ਪਾਚਨ ਕਿਰਿਆ ਉੱਤੇ ਵੀ ਪ੍ਰਭਾਵ ਪੈਂਦਾ ਹੈ ਇਸ ਲਈ ਦਹੀਂ ਨੂੰ ਖਾਣ ਦਾ ਸਹੀ ਸਮਾਂ ਸਵੇਰ ਦਾ ਹੁੰਦਾ ਹੈ ਜਾਂ ਅਸੀਂ ਦੁਪਹਿਰ ਵਿਚ ਵੀ ਦਹੀਂ ਦਾ ਇਸਤੇਮਾਲ ਕਰ ਸਕਦੇ ਹਾਂ ।ਪਰ ਰਾਤ ਦੇ ਸਮੇਂ ਦਹੀਂ ਦਾ ਇਸਤੇਮਾਲ ਬਿਲਕੁਲ ਨਹੀਂ ਕਰਨਾ ਚਾਹੀਦਾ

ਦਹੀ ਤੋਂ ਜ਼ਿਆਦਾ ਫ਼ਾਇਦਾ ਲੈਣ ਲਈ ਤੁਸੀਂ ਇਸ ਚ ਕਾਲੀ ਮਿਰਚ ਅਤੇ ਕਾਲਾ ਨਮਕ ਮਿਲਾ ਕੇ ਇਸ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਕਾਲੀ ਮਿਰਚ ਵਿੱਚ ਵੀ ਬਹੁਤ ਸਾਰੇ ਅਜਿਹੇ ਗੁਣ ਹੁੰਦੇ ਹਨ ਜੋ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੇ ਹਨ ਇਸ ਨਾਲ ਸਾਡੀ ਦਹੀਂ ਦਾ ਸੰਵਾਦ ਵੀ ਵੱਧਦਾ ਹੈ ਨਾਲ ਹੀ ਇਸ ਦੇ ਗੁਣ ਵੀ ਦੋਗੁਣੇ ਹੋ ਜਾਂਦੇ ਹਨ। ਸੋ ਦਹੀ ਵਿੱਚ ਕਾਲਾ ਨਮਕ ਮਿਲਾ ਕੇ ਖਾਣ ਨਾਲ ਦਹੀਂ ਸੰਵਾਦ ਹੋਣ ਦੇ ਨਾਲ ਨਾਲ ਗੁਣਕਾਰੀ ਵੀ ਹੋ ਜਾਂਦੀ ਹੈ ਕਿਉਂਕਿ ਕਾਲਾ ਨਮਕ ਵੀ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਖ਼ਤਮ ਕਰ ਸਕਦਾ ਹੈ ਕਾਲਾ ਲੂਣ ਖਾਣ ਨਾਲ ਅਸੀਂ ਖਾਂਸੀ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਾਂ ।

ਪਰ ਤੁਹਾਨੂੰ ਦੱਸ ਦਈਏ ਜੇਕਰ ਤੁਹਾਨੂੰ ਜ਼ਿਆਦਾ ਖਾਂਸੀ ਦੀ ਸਮੱਸਿਆ ਹੈ ਤਾਂ ਉਸ ਸਮੇਂ ਤੁਸੀਂ ਦਹੀਂ ਦਾ ਪ੍ਰਯੋਗ ਨਾ ਕਰੋ ਦਹੀਂ ਸਾਡੇ ਸਰੀਰ ਲਈ ਬਹੁਤ ਹੀ ਗੁਣਕਾਰੀ ਹੁੰਦੀ ਹੈ ਕਿਉਂਕਿ ਇਸ ਵਿਚ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਫ਼ਾਇਦੇਮੰਦ ਹੁੰਦੇ ਹਨ ਇਸ ਵਿੱਚ ਕੈਲਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ ਜਿਸ ਨਾਲ ਸਾਡੀਆਂ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ। ਨਾਲ ਹੀ ਇਸ ਵਿੱਚ ਵਿਟਾਮਿਨ ਸੀ ਦੀ ਮਾਤਰਾ ਹੁੰਦੀ ਹੈ ਜੋ ਕਿ ਸਾਡੇ ਸਰੀਰ ਦੀਆਂ ਬਹੁਤ ਸਾਰੀਆਂ ਅਜਿਹੀਆਂ ਕਮੀਆਂ ਨੂੰ ਪੂਰਾ ਕਰ ਦਿੰਦੀ ਹੈ ,

ਜੋ ਕਿ ਇਕ ਗੰਭੀਰ ਸਮੱਸਿਆ ਨੂੰ ਪੈਦਾ ਕਰ ਸਕਦੀਆਂ ਹਨ । ਪਰ ਧਿਆਨ ਰਹੇ ਕਿ ਦਹੀਂ ਨੂੰ ਇੱਕ ਸੀਮਤ ਮਾਤਰਾ ਵਿੱਚ ਹੀ ਖਾਣਾ ਚਾਹੀਦਾ ਹੈ ਜ਼ਿਆਦਾ ਦਹੀਂ ਖਾਣ ਨਾਲ ਵੀ ਸਾਡੇ ਸਰੀਰ ਵਿੱਚ ਸਮੱਸਿਆ ਪੈਦਾ ਹੋ ਸਕਦੀ ਹੈ ।

Leave a Reply

Your email address will not be published. Required fields are marked *