ਸਵੇਰੇ ਖਾਲੀ ਪੇਟ ਗੁੜ ਖਾਣ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ, ਦੂਰ ਹੁੰਦੇ ਹਨ ਇਹ ਰੋਗ

Uncategorized

ਅੱਜ ਕੱਲ੍ਹ ਜ਼ਿਆਦਾਤਰ ਲੋਕ ਚੀਨੀ ਦਾ ਇਸਤੇਮਾਲ ਕਰਦੇ ਹਨ ਜਿਸ ਕਾਰਨ ਉਹ ਬਹੁਤ ਸਾਰੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਚੀਨੀ ਵਿਚ ਕੁਝ ਅਜਿਹੇ ਤੱਤ ਹੁੰਦੇ ਹਨ। ਜੋ ਸਾਡੇ ਸਰੀਰ ਲਈ ਹਾਨੀਕਾਰਕ ਹੁੰਦੇ ਹਨ ਪਰ ਜੇਕਰ ਅਸੀਂ ਚੀਨੀ ਦੀ ਥਾਂ ਤੇ ਗੁੜ ਦਾ ਇਸਤੇਮਾਲ ਕਰੀਏ ਤਾਂ ਇਹ ਸਾਡੇ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਪਹੁੰਚਾਉਂਦਾ ਹੈ ਗੁੜ ਬਹੁਤ ਸਾਰੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਸਾਡੇ ਸਰੀਰ ਵਿੱਚ ਬਹੁਤ ਸਾਰੀਆਂ ਕਮੀਆਂ ਨੂੰ ਪੂਰਾ ਕਰਨ ਲਈ ਫਾਇਦੇਮੰਦ ਸਾਬਿਤ ਹੁੰਦਾ ਹੈ ਗੁੜ ਵਿਚ ਆਇਰਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ,ਜਿਸ ਕਾਰਨ ਜੇਕਰ ਕਿਸੇ ਵਿਅਕਤੀ ਵਿਚ ਖੂਨ ਦੀ ਕਮੀ ਹੈ ਤਾਂ ਉਸ ਨੂੰ ਗੁੜ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਜੇਕਰ ਅਜਿਹਾ ਵਿਅਕਤੀ ਜਿਸ ਵਿਚ ਖੂਨ ਦੀ ਕਮੀ ਹੋਵੇ ਉਹ ਗੁੜ ਖਾਣ ਤੋਂ ਬਾਅਦ ਗਰਮ ਪਾਣੀ ਦਾ ਸੇਵਨ ਕਰੇ ਤਾਂ ਇਸ ਨਾਲ ਖ਼ੂਨ ਦੀ ਕਮੀ ਨੂੰ ਬਹੁਤ ਜਲਦ ਪੂਰਾ ਕੀਤਾ ਜਾ ਸਕਦਾ ਹੈ ।ਇਸ ਤੋਂ ਇਲਾਵਾ ਮਾਸਿਕ ਧਰਮ ਵਿਚ ਜਿਹਡ਼ੀਆਂ ਮਹਿਲਾਵਾਂ ਨੂੰ ਜ਼ਿਆਦਾ ਦਰਦ ਹੁੰਦਾ ਹੈ ਉਨ੍ਹਾਂ ਨੂੰ ਗੁੜ ਜ਼ਰੂਰ ਖਾਣਾ ਚਾਹੀਦਾ ਹੈ। ਗੁੜ ਸਾਡੇ ਸਰੀਰ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਵਿੱਚ ਵੀ ਫ਼ਾਇਦੇਮੰਦ ਹੁੰਦਾ ਹੈ ਜੇ ਜਿਹੜੇ ਵਿਅਕਤੀ ਆਪਣੇ ਸਰੀਰ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ,ਉਨ੍ਹਾਂ ਨੂੰ ਗੁੜ ਨਾਲ ਭੁੰਨੇ ਹੋਏ ਕਾਲੇ ਛੋਲਿਆਂ ਦਾ ਸੇਵਨ ਕਰਨਾ ਚਾਹੀਦਾ ਹੈ ।ਜਿਸ ਤੋਂ ਬਾਅਦ ਉਨ੍ਹਾਂ ਦੇ ਸਰੀਰ ਵਿਚ ਬਹੁਤ ਜ਼ਿਆਦਾ ਤਾਕਤ ਆ ਜਾਵੇਗੀ। ਜਿਹੜੇ ਲੋਕਾਂ ਦੇ ਗਲੇ ਵਿਚ ਦਰਦ ਰਹਿੰਦਾ ਹੈ ਉਨ੍ਹਾਂ ਨੂੰ ਗੁੜ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ

ਕਿਉਂਕਿ ਗੁੜ ਸਾਡੇ ਗਲ ਨਾਲ ਜੁੜੀਆਂ ਹੋਈਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੀ ਤਾਕਤ ਰੱਖਦਾ ਹੈ । ਸੌਂਫ ਨਾਲ ਗੁੜ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰਹ ਬਹੁਤ ਸਾਰੇ ਫਾਇਦੇ ਮਿਲਦੇ ਹਨ ਜਿਸ ਤੋਂ ਬਾਅਦ ਸਾਡਾ ਸਰੀਰ ਬਿਮਾਰੀਆਂ ਨਾਲ ਲੜਨ ਦੇ ਯੋਗ ਬਣ ਜਾਂਦਾ ਹੈ। ਸੋ ਜੇਕਰ ਤੁਸੀਂ ਵੀ ਬੀਮਾਰੀਆਂ ਤੋਂ ਦੂਰ ਰਹਿਣਾ ਚਾਹੁੰਦੇ ਹੋ ਤਾਂ ਤੁਹਾਨੂੰ ਚੀਨੀ ਦੀ ਥਾਂ ਤੇ ਗੁੜ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਕਿਉਂਕਿ ਚੀਨੀ ਨੂੰ ਹਜ਼ਮ ਕਰਨ ਦੇ ਲਈ ਗੁੜ ਤੋਂ ਪੰਜ ਗੁਣਾ ਜ਼ਿਆਦਾ ਸਮਾਂ ਲਗਦਾ ਹੈ । ਇਸ ਤੋਂ ਇਲਾਵਾ ਚੀਨੀ ਵਿੱਚ ਬਹੁਤ ਸਾਰੇ ਅਜਿਹੇ ਕੈਮੀਕਲ ਪਾਏ ਜਾਂਦੇ ਹਨ ਜੋ ਸਾਨੂੰ ਬੀਮਾਰੀਆਂ ਨਾਲ ਗ੍ਰਸਤ ਕਰ ਦਿੰਦੇ ਹਨ।

Leave a Reply

Your email address will not be published. Required fields are marked *