ਸਵੇਰੇ ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਹੋਣ ਵਾਲੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

Uncategorized

ਅਸੀਂ ਅਕਸਰ ਹੀ ਬਹੁਤ ਸਾਰੇ ਲੋਕਾਂ ਦੇ ਮੂੰਹੋਂ ਇਹ ਸੁਣਿਆ ਹੋਵੇਗਾ ਕਿ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ ,ਜਿਸ ਨਾਲ ਤੁਸੀਂ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ।ਪਰ ਕੁਝ ਲੋਕ ਅਜਿਹੀ ਸ਼ਿਕਾਇਤ ਵੀ ਕਰਦੇ ਹਨ ਕਿ ਉਹ ਬਹੁਤ ਜ਼ਿਆਦਾ ਪਾਣੀ ਪੀਂਦੇ ਹਨ ਪਰ ਫਿਰ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਕੀ ਕਦੇ ਤੁਸੀਂ ਸੋਚਿਆ ਹੈ ਕਿ ਇਨ੍ਹਾਂ ਪਾਣੀ ਪੀਣ ਤੋਂ ਬਾਅਦ ਵੀ ਕੋਈ ਬਿਮਾਰ ਕਿਉਂ ਹੋ ਰਿਹਾ ਹੈ? ਕਿਉਂਕਿ ਜਦੋਂ ਅਸੀਂ ਸਹੀ ਤਰੀਕੇ ਨਾਲ ਪਾਣੀ ਨਹੀਂ ਪੀਂਦੇ ਉਸ ਸਮੇਂ ਪਾਣੀ ਸਾਡੇ ਸਰੀਰ ਲਈ ਫ਼ਾਇਦਾ ਨਹੀਂ ਬਲਕਿ ਨੁਕਸਾਨ ਕਰ ਦਿੰਦਾ ਹੈ ।

ਅਸੀਂ ਅਕਸਰ ਹੀ ਬਹੁਤ ਸਾਰੇ ਲੋਕਾਂ ਨੂੰ ਖਡ਼੍ਹੇ ਹੋ ਕੇ ਪਾਣੀ ਪੀਂਦੇ ਹੋਏ ਦੇਖਿਆ ਹੋਵੇਗਾ ਇਸ ਨਾਲ ਸਾਡੀ ਪਾਚਨ ਕਿਰਿਆ ਉਤੇ ਬਹੁਤ ਜ਼ਿਆਦਾ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਸਿਆਣੇ ਲੋਕ ਇਹੀ ਕਹਿੰਦੇ ਹਨ ਕਿ ਹਮੇਸ਼ਾ ਬੈਠ ਕੇ ਪਾਣੀ ਪੀਵੋ ਤਾਂ ਜੋ ਤੁਹਾਡੀ ਪਾਚਨ ਕਿਰਿਆ ਉੱਤੇ ਕੋਈ ਵੀ ਬੁਰਾ ਪ੍ਰਭਾਵ ਨਾ ਪਵੇ ਅਤੇ ਤੁਹਾਡੀ ਪਾਚਨ ਕਿਰਿਆ ਬਿਲਕੁੱਲ ਸਹੀ ਤਰੀਕੇ ਨਾਲ ਕੰਮ ਕਰੇ, ਕਿਉਂਕਿ ਜਦੋਂ ਅਸੀਂ ਹੌਲੀ ਹੌਲੀ ਪਾਣੀ ਪੀਂਦੇ ਹਾਂ ਤਾਂ ਇਹ ਸਾਡੇ ਸਰੀਰ ਵਿੱਚ ਚੰਗੀ ਤਰ੍ਹਾਂ ਘੁਲਦਾ ਹੈ ਅਤੇ ਸਾਡੇ ਸਰੀਰ ਦੇ ਵਿਸ਼ੈਲੇ ਪਦਾਰਥਾਂ ਨੂੰ ਸਾਡੇ ਸਰੀਰ ਵਿੱਚੋਂ ਬਾਹਰ ਕੱਢ ਦਿੰਦਾ ਹੈ ।ਜਿਸ ਨਾਲ ਅਸੀਂ ਬੀਮਾਰੀਆਂ ਤੋਂ ਦੂਰ ਰਹਿੰਦੇ ਹਾਂ ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਫਰਿੱਜ ਵਾਲੇ ਠੰਢੇ ਪਾਣੀ ਦਾ ਪ੍ਰਯੋਗ ਗਰਮੀਆਂ ਦੇ ਮੌਸਮ ਵਿੱਚ ਕਰਦੇ ਹਨ ।ਅਜਿਹਾ ਕਰਨ ਨਾਲ ਉਨ੍ਹਾਂ ਦੇ ਸਰੀਰ ਵਿੱਚ ਜਕੜਨ ਮਹਿਸੂਸ ਹੁੰਦੀ ਹੈ ਨਾਲ ਹੀ ਜੋੜਾਂ ਦਾ ਦਰਦ ਸ਼ੁਰੂ ਹੋ ਜਾਂਦਾ ਹੈ ।ਅਜਿਹਾ ਇਸ ਕਾਰਨ ਹੁੰਦਾ ਹੈ ਕਿਉਂਕਿ ਠੰਢਾ ਪਾਣੀ ਪੀਣ ਨਾਲ ਉਨ੍ਹਾਂ ਦੇ ਸਰੀਰਾਂ ਵਿੱਚ ਬਲੱਡ ਸਰਕੂਲੇਸ਼ਨ ਘੱਟ ਹੋ ਜਾਂਦਾ ਹੈ ਅਤੇ ਸਰੀਰ ਦਾ ਤਾਪਮਾਨ ਵੀ ਗੜਬੜਾ ਜਾਂਦਾ ਹੈ।

ਜਿਸ ਕਾਰਨ ਸਰੀਰ ਵਿੱਚ ਦਰਦ ਰਹਿਣ ਲੱਗਦਾ ਹੈ ਅਤੇ ਉਹ ਹਰ ਵਕਤ ਥੱਕੇ ਥੱਕੇ ਮਹਿਸੂਸ ਕਰਦੇ ਹਨ,ਕੰਮ ਕਰਨ ਨੂੰ ਮਨ ਨਹੀਂ ਕਰਦਾ ਅਤੇ ਆਪਣੀ ਜ਼ਿੰਦਗੀ ਵਿੱਚ ਪਿੱਛੇ ਰਹਿ ਜਾਂਦੇ ਹਨ ।ਸੋ ਇਸ ਲਈ ਸਾਨੂੰ ਹਮੇਸ਼ਾਂ ਪਾਣੀ ਸਹੀ ਤਰੀਕੇ ਨਾਲ ਪੀਣਾ ਚਾਹੀਦਾ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਸਵੇਰੇ ਉੱਠ ਕੇ ਖਾਲੀ ਪੇਟ ਦੋ ਗਲਾਸ ਗਰਮ ਪਾਣੀ ਦੇ ਪੀਂਦੇ ਹੋ ਤਾਂ ਅਜਿਹਾ ਕਰਨ ਨਾਲ ਤੁਹਾਡੇ ਸਰੀਰ ਨੂੰ ਬਹੁਤ ਜ਼ਿਆਦਾ ਫ਼ਾਇਦਾ ਮਿਲੇਗਾ, ਕਿਉਂਕਿ ਅਜਿਹਾ ਕਰਨ ਨਾਲ ਸਾਡੇ ਮੂੰਹ ਵਿੱਚ ਜੋ ਬੇਹੀ ਲਾਰ ਹੁੰਦੀ ਹੈ ਉਹ ਸਾਡੇ ਸਰੀਰ ਦੇ ਅੰਦਰ ਚਲੀ ਜਾਂਦੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਬੇਹੀ ਲਾਰ ਸਾਡੇ ਸਰੀਰ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਨੂੰ ਠੀਕ ਕਰਨ ਵਿੱਚ ਸਹਾਈ ਹੁੰਦੀ ਹੈ।

Leave a Reply

Your email address will not be published. Required fields are marked *