ਵਾਲਾਂ ਨੂੰ ਸੁੰਦਰ ਅਤੇ ਲੰਮੇ ਬਣਾਉਣ ਲਈ ਸ਼ਾਨਦਾਰ ਅਤੇ ਘਰੇਲੂ ਨੁਸਖਾ

Uncategorized

ਲੰਬੇ, ਸੰਘਣੇ ਅਤੇ ਕਾਲੇ ਵਾਲ ਸਾਡੀ ਸੁੰਦਰਤਾ ਵਿਚ ਚਾਰ ਚੰਨ ਲਗਾ ਦਿੰਦੇ ਪਰ ਅੱਜ ਕੱਲ੍ਹ ਦੀ ਭੱਜ ਦੌੜ ਦੀ ਜ਼ਿੰਦਗੀ ਵਿੱਚ ਕੁਝ ਲੋਕ ਆਪਣੇ ਵਾਲਾਂ ਦਾ ਬਿਲਕੁਲ ਵੀ ਧਿਆਨ ਨਹੀਂ ਰੱਖ ਪਾਉਂਦੇ, ਜਿਸ ਤੋਂ ਬਾਅਦ ਕੀ ਉਨ੍ਹਾਂ ਦੇ ਬਾਲ ਉਮਰ ਤੋਂ ਪਹਿਲਾਂ ਹੀ ਸਫੈਦ ਹੋਣੇ ਸ਼ੁਰੂ ਹੋ ਜਾਂਦੇ ਹਨ ਅਤੇ ਉਨ੍ਹਾਂ ਦੀ ਲੰਬਾਈ ਘਟਦੀ ਹੈ ।ਨਾਲ ਹੀ ਬਹੁਤ ਸਾਰੇ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ ,ਜਿਸ ਕਾਰਨ ਉਨ੍ਹਾਂ ਨੂੰ ਗੰਜੇਪਣ ਦੀ ਸਮੱਸਿਆ ਵੀ ਹੋਣ ਲੱਗਦੀ ਹੈ ।ਸੋ ਜੇਕਰ ਤੁਹਾਡੇ ਸਾਹਮਣੇ ਵੀ ਅਜਿਹੀਆਂ ਸਮੱਸਿਆਵਾਂ ਆ ਰਹੀਆਂ ਹਨ ਤਾਂ ਅੱਜ ਅਸੀਂ ਤੁਹਾਡੇ ਨਾਲ ਕੁਝ ਅਜਿਹੀ ਜਾਣਕਾਰੀ ਸਾਂਝੀ ਕਰਾਂਗੇ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਦਾ ਚੰਗੀ ਤਰ੍ਹਾਂ ਧਿਆਨ ਰੱਖ ਸਕੋਗੇ।

ਸੋ ਸਭ ਤੋਂ ਪਹਿਲਾਂ ਜੇਕਰ ਤੁਹਾਡੇ ਵਾਲ ਜ਼ਿਆਦਾ ਟੁੱਟਦੇ ਹਨ ਜਾਂ ਫਿਰ ਸਫੈਦ ਹੋਣ ਲੱਗੇ ਹਨ ਤਾਂ ਤੁਸੀਂ ਸਰ੍ਹੋਂ ਦੇ ਤੇਲ ਵਿੱਚ ਕੜੀ ਪੱਤੇ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ ਅਤੇ ਇਸ ਤੇਲ ਦਾ ਇਸਤੇਮਾਲ ਆਪਣੇ ਵਾਲਾਂ ਦੀਆਂ ਜੜ੍ਹਾਂ ਵਿੱਚ ਚੰਗੀ ਤਰ੍ਹਾਂ ਨਾਲ ਕਰੋ । ਅਜਿਹਾ ਕਰਨ ਨਾਲ ਤੁਹਾਡੇ ਵਾਲ ਛੇਤੀ ਹੀ ਕਾਲੇ ਹੋਣੇ ਸ਼ੁਰੂ ਹੋ ਜਾਣਗੇ ਨਾਲ ਹੀ ਤੁਹਾਡੇ ਵਾਲਾਂ ਦੀਆਂ ਜੜ੍ਹਾਂ ਬਹੁਤ ਮਜ਼ਬੂਤ ਹੋ ਜਾਣਗੀਆਂ। ਸੋ ਜੇਕਰ ਤੁਸੀਂ ਆਪਣੇ ਵਾਲਾਂ ਨੂੰ ਚੰਗੀ ਤਰ੍ਹਾਂ ਨਾਲ ਸੰਵਾਰਦੇ ਹੋਊ ਇਸ ਨਾਲ ਵੀ ਤੁਹਾਡੇ ਵਾਲ ਸੰਘਣੇ ਅਤੇ ਮਜ਼ਬੂਤ ਹੋ ਜਾਂਦੇ ਹਨ । ਇਸ ਤੋਂ ਇਲਾਵਾ ਗਿੱਲੇ ਵਾਲਾਂ ਵਿੱਚ ਕਦੇ ਵੀ ਕੰਘੀ ਨਹੀਂ ਕਰਨੀ ਚਾਹੀਦੀ ਅਜਿਹਾ ਕਰਨ ਨਾਲ ਸਾਡੇ ਵਾਲਾਂ ਦੀਆਂ ਜੜ੍ਹਾਂ ਕਮਜ਼ੋਰ ਹੋ ਜਾਂਦੀਆਂ ਹਨ।

ਆਪਣੇ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ ਕਿਸੇ ਚੰਗੇ ਤੇਲ ਨਾਲ ਆਪਣੇ ਵਾਲਾਂ ਦੀਆਂ ਜੜ੍ਹਾਂ ਵਿੱਚ ਚੰਗੀ ਤਰ੍ਹਾਂ ਨਾਲ ਮਸਾਜ ਕਰੋ। ਇਸ ਤੋਂ ਇਲਾਵਾ ਰਾਤ ਦੇ ਸਮੇਂ ਵਿੱਚ ਗਰਮ ਨਾਰੀਅਲ ਤੇਲ ਆਪਣੇ ਸਿਰ ਉੱਤੇ ਲਗਾਉਣ ਨਾਲ ਵੀ ਵਾਲ ਸੋਹਣੇ ਅਤੇ ਲੰਬੇ ਹੋ ਜਾਂਦੇ ਹਨ ਕਿਉਂਕਿ ਸਾਡੇ ਵਾਲਾਂ ਨੂੰ ਪੋਸ਼ਣ ਦੀ ਜ਼ਰੂਰਤ ਹੁੰਦੀ ਹੈ। ਪਰ ਜੇਕਰ ਅਸੀਂ ਸਮੇਂ ਸਿਰ ਆਪਣੇ ਵਾਲਾਂ ਉੱਤੇ ਤੇਲ ਨਹੀਂ ਲਗਾਉਂਦੇ ਤਾਂ ਇਹ ਰੁੱਖੇ ਅਤੇ ਖੁਸ਼ਕ ਹੋਣ ਲੱਗਦੇ ਹਨ ਅਤੇ ਬਹੁਤ ਸਾਰੇ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ । ਸੋ ਇਸ ਲਈ ਆਪਣੇ ਵਾਲਾਂ ਉੱਤੇ ਚੰਗੀ ਤਰ੍ਹਾਂ ਨਾਲ ਕੰਘੀ ਕਰੋ ਅਤੇ ਸਮੇਂ ਸਮੇਂ ਤੇ ਆਪਣੇ ਵਾਲਾਂ ਵਿੱਚ ਤੇਲ ਲਗਾਉਂਦੇ ਰਹੋ ।

Leave a Reply

Your email address will not be published. Required fields are marked *