ਸਿਰਫ ਚਾਰ ਦਿਨ ਦਹੀਂ ਵਿੱਚ ਮਿਲਾ ਕੇ ਖਾ ਲਓ ਇਹ ਚੀਜ਼ ,ਕਦੇ ਨਹੀਂ ਹੋਵੇਗੀ ਥਕਾਨ,ਦੂਰ ਹੋ ਜਾਵੇਗੀ ਸਾਰੀ ਕਮਜ਼ੋਰੀ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਕਿ ਤੁਹਾਡੀ ਸਿਹਤ ਨਾਲ ਜੁੜੇ ਹੁੰਦੇ ਹਨ ਅਤੇ ਤੁਹਾਨੂੰ ਸਿਹਤਮੰਦ ਰੱਖਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਅਸੀਂ ਦਹੀਂ ਵਿੱਚ ਅਜਿਹੀਆਂ ਕਿਹਡ਼ੀਆਂ ਚੀਜ਼ਾਂ ਪਾ ਕੇ ਖਾ ਸਕਦੇ ਹਾਂ, ਜਿਸ ਨਾਲ ਕਿ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦਹੀਂ ਖਾਣ ਦੇ ਸਾਡੇ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਜਿਵੇਂ ਕਿ ਦਹੀਂ ਵਿੱਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਨਾਲ ਕਿ ਸਾਡੇ ਸਰੀਰ ਵਿੱਚ ਜੋੜਾਂ ਦਾ ਦਰਦ ਖ਼ਤਮ ਕਰਨ ਵਿੱਚ ਹੀ ਮਦਦ ਗਾਹ ਸਾਬਿਤ ਹੁੰਦੀ ਹੈ।ਇਸ ਤੋਂ ਇਲਾਵਾ ਇਸ ਵਿੱਚ ਵਿਟਾਮਿਨ ਸੀ ਦੀ ਮਾਤਰਾ ਪਾਈ ਜਾਂਦੀ ਹੈ ਜੋ ਕਿ ਸਾਡੇ ਚਿਹਰੇ ਤੇ ਝੁਰੜੀਆਂ ਕਿੱਲ ਮੁਹਾਸੇ ਦਾਗ ਧੱਬਿਆਂ ਨੂੰ ਦੂਰ ਕਰਨ ਵਿਚ ਮਦਦ ਕਰਦੀ ਹੈ।

ਇਸ ਤੋਂ ਇਲਾਵਾ ਵੀ ਦਹੀਂ ਖਾਣ ਦੇ ਬਹੁਤ ਸਾਰੇ ਫਾਇਦੇ ਹੁੰਦੇ ਹਨ। ਪਰ ਜੇਕਰ ਅਸੀਂ ਦਹੀਂ ਵਿੱਚ ਕੁਝ ਅਜਿਹੀਆਂ ਚੀਜ਼ਾਂ ਪਾ ਕੇ ਖਾਂਦੇ ਹਾਂ ਜੋ ਕਿ ਦਹੀਂ ਦੇ ਗੁਣਾਂ ਨੂੰ ਹੋਰ ਵੀ ਵਧਾ ਦਿੰਦੀਆਂ ਹਨ ਤਾਂ ਇਹ ਸਾਡੇ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੋਵੇਗਾ। ਸੋ ਜੇਕਰ ਅਸੀਂ ਦਹੀਂ ਵਿੱਚ ਇਸਬਗੋਲ ਦਾ ਇੱਕ ਚਮਚ ਪਾ ਕੇ ਖਾਂਦੇ ਹਾਂ ਤਾਂ ਇਸ ਨਾਲ ਸਾਡੇ ਪੇਟ ਨਾਲ ਸਬੰਧਿਤ ਬਹੁਤ ਸਾਰੀਆਂ ਬਿਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ।ਇਸਬਗੋਲ ਵਿੱਚੋਂ ਅਜਿਹੇ ਬਹੁਤ ਸਾਰੇ ਤੱਤ ਹੁੰਦੇ ਹਨ ਜੋ ਕਿ ਸਾਡੇ ਸਰੀਰ ਵਿੱਚ ਹੋਈ ਬਦਹਜ਼ਮੀ, ਖੱਟੇ ਡਕਾਰ,ਪੇਟ ਦਰਦ,ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਸਹਾਈ ਹੁੰਦਾ ਹੈ।ਇਸ ਤੋਂ ਇਲਾਵਾ ਜੇਕਰ ਅਸੀਂ ਦਹੀਂ ਵਿੱਚ ਭੁੰਨਿਆ ਹੋਇਆ ਜੀਰਾ ਪਾ ਕੇ ਖਾਂਦੇ ਹਾਂ ਤਾਂ ਇਸ ਨਾਲ ਵੀ ਸਾਡੇ ਸਰੀਰ ਨੂੰ ਬਹੁਤ ਫ਼ਾਇਦਾ ਪਹੁੰਚਦਾ ਹੈ,

ਕਿਉਂਕਿ ਜੀਰੇ ਵਿਚ ਕੁਝ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਕਿ ਸਾਡੇ ਸਰੀਰ ਚ ਬਹੁਤ ਸਾਰੀਆਂ ਕਮੀਆਂ ਨੂੰ ਦੂਰ ਕਰ ਦਿੰਦੇ ਹਨ ਅਤੇ ਸਾਨੂੰ ਸਿਹਤਮੰਦ ਬਣਾਉਣ ਵਿਚ ਮਦਦਗਾਰ ਸਾਬਿਤ ਹੁੰਦੇ ਹਨ। ਅਸੀਂ ਇਨ੍ਹਾਂ ਨੁਸਖਿਆਂ ਦਾ ਇਸਤੇਮਾਲ ਖਾਣਾ ਖਾਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਕਰ ਸਕਦੇ ਹਾਂ ਰਾਤ ਨੂੰ ਇਨ੍ਹਾਂ ਦਾ ਸੇਵਨ ਨਾ ਕਰੋ ਕਿਉਂਕਿ ਦਹੀਂ ਨੂੰ ਰਾਤ ਦੇ ਸਮੇਂ ਵਿਚ ਖਾਣਾ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ।ਇਸ ਤੋਂ ਇਲਾਵਾ ਜੇਕਰ ਅਸੀਂ ਦਹੀਂ ਵਿੱਚ ਕਾਲੀ ਮਿਰਚ ਦਾ ਪਾਊਡਰ ਮਿਲਾ ਕੇ ਖਾਂਦੇ ਹਾਂ

ਇਹ ਸਾਡੇ ਸਰੀਰ ਦੀ ਇਮਿਊਨਿਟੀ ਨੂੰ ਵਧਾ ਦਿੰਦੀ ਹੈ, ਭਾਵ ਕਿ ਸਾਡੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਧ ਜਾਂਦੀ ਹੈ। ਇਸ ਨਾਲ ਸਾਡੇ ਸਰੀਰ ਵਿਚ ਕਿਸੇ ਵੀ ਪ੍ਰਕਾਰ ਦੀ ਇਨਫੈਕਸ਼ਨ ਹੋਈ ਹੋਵੇ ਤਾਂ ਉਸ ਨੂੰ ਠੀਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *