ਅਨਾਨਾਸ ਖਾਣ ਤੇ ਅਦਭੁੱਤ ਚਮਤਕਾਰੀ ਫਾਇਦੇ

Uncategorized

ਜਿਵੇਂ ਕਿ ਅਸੀਂ ਜਾਣਦੇ ਹੀ ਹਾਂ ਕੇ ਫਲ ਖਾਣਾ ਸਾਡੀ ਸਿਹਤ ਲਈ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਉੱਥੇ ਹੀ ਕੁਝ ਅਜਿਹੇ ਫਲ ਹੁੰਦੇ ਹਨ ਜੋ ਕਿ ਸਾਡੇ ਸਰੀਰ ਲਈ ਬੇਹੱਦ ਫਾਇਦੇਮੰਦ ਸਾਬਿਤ ਹੁੰਦੇ ਹਨ ਕਿਉਂਕਿ ਉਨ੍ਹਾਂ ਵਿੱਚ ਕੁਝ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਕਿ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੇ ਹਨ। ਇਸ ਤੋਂ ਇਲਾਵਾ ਜੇਕਰ ਸਾਡੇ ਸਰੀਰ ਵਿੱਚ ਕਿਸੇ ਵੀ ਪ੍ਰਕਾਰ ਦੀ ਬੀਮਾਰੀ ਹੋ ਗਈ ਹੋਵੇ ਤਾਂ ਉਸ ਨੂੰ ਵੀ ਠੀਕ ਰੱਖਣ ਦੀ ਸਮਰੱਥਾ ਰੱਖਦੇ ਹਨ।ਅੱਜ ਅਸੀਂ ਗੱਲ ਕਰਾਂਗੇ ਅਨਾਨਾਸ ਦੇ ਫਲ ਦੀ,ਜਿਸ ਨੂੰ ਆਯੁਰਵੈਦ ਵਿੱਚ ਇੱਕ ਔਸ਼ਧੀ ਵੀ ਕਿਹਾ ਜਾਂਦਾ ਹੈ।ਕਿਉਂਕਿ ਅਨਾਨਾਸ ਵਿੱਚ ਵਿਟਾਮਿਨ,ਫਾਈਬਰ, ਮੈਗਨੀਸ਼ੀਅਮ, ਪੋਟਾਸ਼ੀਅਮ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ

ਜੋ ਕਿ ਸਾਡੇ ਸਰੀਰ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ।ਇਸ ਨੂੰ ਗਠੀਏ ਦਾ ਰੋਗ ਠੀਕ ਕਰਨ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ, ਕਿਉਂਕਿ ਇਹ ਸਾਡੇ ਜੋੜਾਂ ਵਿੱਚ ਬਣੀਅਾਂ ਹੋੲੀਅਾਂ ਗੰਢਾਂ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਇਹ ਸਾਡੇ ਸਰੀਰ ਵਿਚ ਆਏ ਸੋਜੇ ਨੂੰ ਵੀ ਘੱਟ ਕਰ ਦਿੰਦਾ ਹੈ। ਦੱਸਦਈਏ ਕਿ ਅਨਾਨਾਸ ਵਿੱਚ ਮੈਗਨੀਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਰ ਕੇ ਸਾਡੇ ਸਰੀਰ ਵਿੱਚ ਮੈਗਨੀਸ਼ੀਅਮ ਦੀ ਕਮੀ ਨਾਲ ਹੋਣ ਵਾਲੇ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਇਹ ਸਾਡੇ ਦੰਦਾਂ ਨੂੰ ਮਜ਼ਬੂਤ ਰੱਖਣ ਵਿੱਚ ਵੀ ਸਹਾਈ ਹੁੰਦਾ ਹੈ। ਜੇਕਰ ਤੁਹਾਨੂੰ ਦੰਦਾਂ ਨਾਲ ਜੁੜੀ ਹੋਈ ਕਿਸੇ ਵੀ ਸਮੱਸਿਆ ਤੋਂ ਗੁਜ਼ਰਨਾ ਪੈ ਰਿਹਾ ਹੈ ਤਾਂ ਤੁਸੀਂ ਅਨਾਨਾਸ ਦੇ ਫਲ ਦਾ ਸੇਵਨ ਕਰ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਡੇ ਦੰਦ ਬਿਲਕੁਲ ਤੰਦਰੁਸਤ ਰਹਿਣਗੇ।

ਅਨਾਨਾਸ ਵਿਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਹੁੰਦੀ ਹੈ, ਜਿਸ ਨਾਲ ਕਿ ਸਾਡੇ ਸਰੀਰ ਦਾ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਭਾਵ ਕਿ ਸਾਡੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਧ ਜਾਂਦੀ ਹੈ।ਦੱਸ ਦੇਈਏ ਕਿ ਅਨਾਨਾਸ ਵਿੱਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਉੱਥੇ ਹੀ ਸੋਡੀਅਮ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ।ਜਿਸ ਕਾਰਨ ਕੇ ਸਾਡਾ ਬਲੱਡ ਪ੍ਰੈਸ਼ਰ ਕੰਟਰੋਲ ਚ ਰਹਿੰਦਾ ਹੈ ਇਸ ਤੋਂ ਇਲਾਵਾ ਇਹ ਸਾਡੇ ਸਰੀਰ ਦੀ ਪਾਚਨ ਕਿਰਿਆ ਨੂੰ ਠੀਕ ਰੱਖਣ ਵਿੱਚ ਵੀ ਮਦਦਗਾਰ ਸਾਬਿਤ ਹੁੰਦਾ ਹੈ।

ਜੇਕਰ ਤੁਹਾਡੇ ਪੇਟ ਵਿੱਚ ਕੀੜੇ ਹਨ ਜੇ ਤੁਸੀਂ ਮੋਟਾਪੇ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਵੀ ਤੁਹਾਨੂੰ ਅਨਾਨਾਸ ਦਾ ਸੇਵਨ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *