ਵਿਟਾਮਿਨ ਡੀ ਦੀ ਘਾਟ ਹੋਣ ਤੇ ਸਰੀਰ ਦਿੰਦਾ ਹੈ ਇਹ ਸੰਕੇਤ ,ਵੇਖੋ ਸਾਰੀ ਵੀਡਿਓ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਆਉਂਦੇ ਹਾਂ ਜੋ ਕਿ ਤੁਹਾਡੇ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ ਕਿਉਂਕਿ ਇਹ ਤੁਹਾਡੀ ਸਿਹਤ ਨਾਲ ਜੁੜੀ ਹੁੰਦੀ ਹੈ ਅਤੇ ਤੁਹਾਨੂੰ ਬੀਮਾਰੀਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ।ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰੀਕੇ ਨਾਲ ਅਸੀਂ ਜਾਣ ਸਕਦੇ ਹਾਂ ਕਿ ਸਾਡੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਹੋ ਗਈ ਹੈ। ਜੇਕਰ ਤੁਹਾਨੂੰ ਜੋੜਾਂ ਵਿੱਚ ਦਰਦ ਰਹਿੰਦਾ ਹੈ, ਇਸ ਤੋਂ ਇਲਾਵਾ ਜੇਕਰ ਤੁਹਾਡਾ ਦਿਮਾਗ ਭਾਰੀ ਭਾਰੀ ਰਹਿਣ ਲੱਗਿਆ ਹੈ। ਕਈ ਵਾਰ ਕੁਝ ਲੋਕਾਂ ਦੀਆਂ ਨਸਾਂ ਚ ਅਚਾਨਕ ਦਰਦ ਹੋਣ ਲੱਗਦਾ ਹੈ,

ਕੁਝ ਲੋਕਾਂ ਵਿੱਚ ਵਿਟਾਮਿਨ ਡੀ ਦੀ ਕਮੀ ਕਾਰਨ ਵਾਲ ਝੜਨੇ, ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋਣ ਵਰਗੇ ਲੱਛਣ ਵੀ ਦਿਖਾਈ ਦਿੰਦੇ ਹਨ।ਸੋ ਜੇਕਰ ਤੁਹਾਡੇ ਸਰੀਰ ਵਿਚ ਵੀ ਕੁਝ ਅਜਿਹੇ ਲੱਛਣ ਦਿਖਾਈ ਦੇ ਰਹੇ ਹਨ ਅਤੇ ਤੁਸੀਂ ਧੁੱਪ ਵਿੱਚ ਬਿਲਕੁਲ ਵੀ ਬਾਹਰ ਨਹੀਂ ਨਿਕਲਦੇ ਤਾਂ ਇਸਦਾ ਮਤਲਬ ਇਹ ਹੈ ਕਿ ਤੁਹਾਡੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਹੋ ਚੁੱਕੀ ਹੈ।ਇਸ ਨੂੰ ਪੂਰਾ ਕਰਨ ਲਈ ਤੁਸੀਂ ਸਵੇਰ ਅਤੇ ਸ਼ਾਮ ਨੂੰ ਧੁੱਪ ਵਿੱਚ ਬਾਹਰ ਜ਼ਰੂਰ ਨਿਕਲੋ,ਕਿਉਂਕਿ ਜਿਵੇਂ ਕਿ ਅਸੀਂ ਜਾਣਦੇ ਹੀ ਹਾਂ ਕਿ ਵਿਟਾਮਿਨ ਡੀ ਦੀ ਕਮੀ ਸੂਰਜ ਦੀ ਰੌਸ਼ਨੀ ਤੋਂ ਪੂਰੀ ਕੀਤੀ ਜਾ ਸਕਦੀ ਹੈ।

ਇਸ ਲਈ ਸਾਨੂੰ ਧੁੱਪ ਵਿੱਚ ਬਾਹਰ ਸਕੂਲ ਨਿਕਲਣਾ ਚਾਹੀਦਾ ਹੈ। ਅੱਜਕੱਲ੍ਹ ਜ਼ਿਆਦਾਤਰ ਲੋਕ ਗਰਮੀ ਤੋਂ ਬਚਣ ਲਈ ਘਰਾਂ ਦੇ ਅੰਦਰ ਹੀ ਰਹਿੰਦੇ ਹਨ,ਜਿਸ ਕਰ ਕੇ ਉਨ੍ਹਾਂ ਦੇ ਸਰੀਰ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ।ਕਿਉਂਕਿ ਵਿਟਾਮਿਨ ਡੀ ਸਾਡੇ ਸਰੀਰ ਲਈ ਬੇਹੱਦ ਜ਼ਰੂਰੀ ਹੁੰਦਾ ਹੈ। ਸੋ ਜੇਕਰ ਤੁਸੀਂ ਵੀ ਆਪਣੇ ਸਰੀਰ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੁਝ ਮਿੰਟਾਂ ਲਈ ਧੁੱਪ ਵਿਚ ਬਾਹਰ ਜ਼ਰੂਰ ਨਿਕਲਣਾ ਚਾਹੀਦਾ ਹੈ।

ਭਾਵੇਂ ਕਿ ਤੁਸੀਂ ਦੁਪਹਿਰ ਦੀ ਕੜਕਦੀ ਧੁੱਪ ਵਿੱਚ ਬਾਹਰ ਨਾ ਨਿਕਲੋ, ਕਿਉਂਕਿ ਉਸ ਸਮੇਂ ਜੋ ਕਿਰਨਾਂ ਸੂਰਜ ਤੋਂ ਆਉਂਦੀਆਂ ਹਨ ਉਹ ਸਾਡੇ ਸਰੀਰ ਲਈ ਹਾਨੀਕਾਰਕ ਹੋ ਸਕਦੀਆਂ ਹਨ,ਪਰ ਸਵੇਰ ਦੀ ਧੁੱਪ ਸਾਡੇ ਲਈ ਬੇਹੱਦ ਜ਼ਰੂਰੀ ਹੁੰਦੀ ਹੈ।

Leave a Reply

Your email address will not be published. Required fields are marked *