ਜੇਕਰ ਰਾਤ ਨੂੰ ਨੀਂਦ ਦੀ ਗੋਲੀ ਖਾਣ ਤੋਂ ਬਾਅਦ ਵੀ ਨਹੀਂ ਆਉਂਦੀ ਨੀਂਦ ਤਾਂ ਵਰਤੋ ਇਹ ਘਰੇਲੂ ਨੁਸਖਾ

Uncategorized

ਦੋਸਤੋ ਅਸੀਂ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਕਿ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਰੱਖਣ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਹਾਨੂੰ ਨੀਂਦ ਨਾ ਆਉਣ ਦੀ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਇਸ ਤੋਂ ਛੁਟਕਾਰਾ ਪਾਉਣ ਲਈ ਕੀ ਕਰ ਸਕਦੇ ਹੋ। ਨੀਂਦ ਨਾ ਆਉਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਜਿਵੇਂ ਕਿ ਬਹੁਤ ਸਾਰੇ ਲੋਕ ਰਾਤ ਨੂੰ ਬਹੁਤ ਦੇਰ ਨਾਲ ਸੌਂਦੇ ਹਨ ਤਾਂ ਉਨ੍ਹਾਂ ਨੂੰ ਨੀਂਦ ਨਾ ਆਉਣ ਵਰਗੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।ਜਦੋਂ ਅਸੀਂ ਰਾਤ ਦੇ ਸਮੇਂ ਮੋਬਾਈਲ ਲੈਪਟਾਪ ਜਾਂ ਕੰਪਿਊਟਰ ਉੱਤੇ ਲਗਾਤਾਰ ਕੰਮ ਕਰਦੇ ਹਾਂ ਤਾਂ ਉਸ ਨਾਲ ਵੀ ਇਹ ਸਮੱਸਿਆ ਸਾਡੇ ਸਾਹਮਣੇ ਆਉਂਦੀ ਹੈ।

ਇਸ ਤੋਂ ਇਲਾਵਾ ਜੇਕਰ ਸਾਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਟੈਂਸ਼ਨ ਹੋਵੇ ਤਾਂ ਉਸ ਨਾਲ ਵੀ ਨੀਂਦ ਨਾ ਆਉਣ ਵਰਗੀ ਸਮੱਸਿਆ ਹੋ ਜਾਂਦੀ ਹੈ।ਇਸ ਤੋਂ ਇਲਾਵਾ ਵੀ ਨੀਂਦ ਨਾ ਆਉਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਸੋ ਜੇਕਰ ਤੁਹਾਡੇ ਸਾਹਮਣੇ ਵੀ ਇਹ ਸਮੱਸਿਆ ਰਹੀ ਹੈ ਤਾਂ ਅੱਜ ਅਸੀਂ ਤੁਹਾਨੂੰ ਇਕ ਨੁਸਖ਼ਾ ਦੱਸਾਂਗੇ,ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।ਸੋ ਇਸ ਨੁਸਖੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਸਾਨੂੰ ਸਫੈਦ ਪਿਆਜ਼ ਚਾਹੀਦਾ ਹੈ।

ਤੁਸੀਂ ਇਸ ਸਫੈਦ ਪਿਆਜ਼ ਨੂੰ ਛਿੱਲ ਕੇ ਇਸਦੇ ਬਰੀਕ ਬਰੀਕ ਟੁਕੜੇ ਕਰ ਲਓ ਉਸ ਤੋਂ ਬਾਅਦ ਤੁਸੀਂ ਇੱਕ ਕੜਾਹੀ ਵਿੱਚ ਦੋ ਚਮਚ ਘਿਓ ਦੇ ਪਾਓ ਅਤੇ ਇਨ੍ਹਾਂ ਚਿੱਟੇ ਸਫੈਦ ਪਿਆਜ਼ ਦੇ ਟੁਕੜਿਆਂ ਨੂੰ ਘਿਓ ਵਿੱਚ ਚੰਗੀ ਤਰ੍ਹਾਂ ਤਲ ਲਓ। ਰਾਤ ਦੇ ਸਮੇਂ ਸੌਣ ਤੋਂ ਲਗਪਗ ਇਕ ਘੰਟਾ ਪਹਿਲਾਂ ਤੁਸੀਂ ਇਸ ਨੁਸਖੇ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਤੁਹਾਨੂੰ ਚੰਗੀ ਨੀਂਦ ਆਵੇਗੀ ਇਸ ਤੋਂ ਇਲਾਵਾ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਆਪਣੇ ਪੈਰਾਂ ਦੇ ਤਲਿਆਂ ਉੱਤੇ ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕਰ ਸਕਦੇ ਹੋ।ਨਾਲ ਹੀ ਤੁਸੀਂ ਸੌਣ ਤੋਂ ਪਹਿਲਾਂ ਇੱਕ ਗਲਾਸ ਹਲਦੀ ਵਾਲਾ ਦੁੱਧ ਪੀ ਸਕਦੇ ਹੋ ਅਜਿਹਾ ਕਰਨ ਨਾਲ ਵੀ ਤੁਹਾਨੂੰ ਚੰਗੀ ਨੀਂਦ ਆਵੇਗੀ।

Leave a Reply

Your email address will not be published. Required fields are marked *